ਚੰਡੀਗੜ÷ : ਅਗਾਮੀ ਲੋਕ ਸਭਾ ਦੇ ਮੱਦੇਨਜ਼ਰ ਪੰਜਾਬ ਵਿਚ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਦੀਆਂ ਅਟਕਲਾਂ ਤੇਜ਼ ਹੁੰਦੀਆਂ ਜਾ ਰਹੀਆਂ ਹਨ। ਸਿਆਸੀ ਹਲਕਿਆਂ ਦਾ ਵੀ ਕਹਿਣਾ ਹੈ ਕਿ ਅਕਾਲੀ ਦਲ ਅਤੇ ਭਾਜਪਾ ਦਾ ਚੋਣ ਗਠਜੋੜ ਹੋਣਾ ਕਰੀਬ ਤੈਅ ਹੀ ਹੈ ਅਤੇ ਸਿਰਫ ਐਲਾਨ ਹੋਣਾ ਬਾਕੀ ਹੈ। ਇਸੇ ਦੌਰਾਨ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪਰਨੀਤ ਕੌਰ ਨੇ ਵੀ ਅਕਾਲੀ ਦਲ ਅਤੇ ਭਾਜਪਾ ਦੇ ਚੋਣ ਗਠਜੋੜ ਦੀ ਹਮਾਇਤ ਕੀਤੀ ਹੈ। ਇਸ ਗਠਜੋੜ ਸਬੰਧੀ ਉਨ÷ ਾਂ ਗੱਲ ਕਰਦਿਆਂ ਕਿਹਾ ਕਿ ਇਕ ਨਾਲ ਇਕ ਮਿਲ ਕੇ ਦੋ ਹੋ ਜਾਂਦੇ ਹਨ ਅਤੇ ਇਸ ਨਾਲ ਤਾਕਤ ਵੀ ਮਿਲਦੀ ਹੈ। ਉਨ÷ ਾਂ ਇਹ ਵੀ ਕਿਹਾ ਕਿ ਇਸ ਸਬੰਧੀ ਫੈਸਲਾ ਤਾਂ ਹਾਈਕਮਾਨ ਨੇ ਹੀ ਕਰਨਾ ਹੈ। ਪਿਛਲੇ ਦਿਨੀਂ ਕੈਪਟਨ ਅਮਰਿੰਦਰ ਸਿੰਘ ਨੇ ਵੀ ਅਕਾਲੀ ਦਲ ਅਤੇ ਭਾਜਪਾ ਗਠਜੋੜ ਦੀ ਸਿਫਾਰਸ਼ ਕੀਤੀ ਸੀ।