14.9 C
Toronto
Monday, October 13, 2025
spot_img
Homeਪੰਜਾਬਅੰਬਾਲਾ-ਚੰਡੀਗੜ੍ਹ ਕੌਮੀ ਮਾਰਗ ਆਵਾਜਾਈ ਲਈ ਖੋਲ੍ਹਿਆ

ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ ਆਵਾਜਾਈ ਲਈ ਖੋਲ੍ਹਿਆ

ਅੰਬਾਲਾ : ਦਿੱਲੀ ਵੱਲ ਕੂਚ ਕਰਨ ਵਾਲੇ ਪੰਜਾਬ ਦੇ ਪ੍ਰਦਰਸ਼ਨਕਾਰੀ ਕਿਸਾਨਾਂ ਦੇ ਦਾਖ਼ਲੇ ਨੂੰ ਰੋਕਣ ਲਈ ਅੰਬਾਲਾ ਪ੍ਰਸ਼ਾਸਨ ਵੱਲੋਂ ਤਿੰਨ ਹਫ਼ਤਿਆਂ ਤੋਂ ਬੰਦ ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ ਆਵਾਜਾਈ ਲਈ ਮੁੜ ਖੋਲ੍ਹ ਦਿੱਤਾ ਗਿਆ ਹੈ। ਹਾਲਾਂਕਿ, ਅੰਬਾਲਾ ਨੇੜੇ ਸ਼ੰਭੂ ਵਿੱਚ ਹਰਿਆਣਾ-ਪੰਜਾਬ ਸਰਹੱਦ ‘ਤੇ ਬੈਰੀਕੇਡ ਲੱਗੇ ਹੋਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਅੰਬਾਲਾ ਪ੍ਰਸ਼ਾਸਨ ਨੇ ਸੋਮਵਾਰ ਦੇਰ ਰਾਤ ਸਾਦੋਪੁਰ ਨੇੜੇ ਅੰਬਾਲਾ-ਚੰਡੀਗੜ੍ਹ ਹਾਈਵੇਅ ਦੀ ਸਿੰਗਲ ਲੇਨ ਖੋਲ੍ਹ ਦਿੱਤੀ ਸੀ ਅਤੇ ਹੁਣ ਅੰਬਾਲਾ-ਕੈਥਲ ਯਾਨੀ 152 ਰਾਜਮਾਰਗ ‘ਤੇ ਬੈਰੀਕੇਡ ਹਟਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਅੰਬਾਲਾ-ਚੰਡੀਗੜ੍ਹ ਰੋਡ ‘ਤੇ ਫਿਲਹਾਲ ਇੱਕ-ਇੱਕ ਵਾਹਨ ਨੂੰ ਕੱਢਣ ਦਾ ਰਸਤਾ ਬਹਾਲ ਕੀਤਾ ਗਿਆ ਹੈ ਪਰ ਇਸ ਨਾਲ ਚੰਡੀਗੜ੍ਹ ਵੱਲੋਂ ਆਉਣ-ਜਾਣ ਵਾਲੇ ਵਾਹਨਾਂ ਨੂੰ ਕਾਫ਼ੀ ਰਾਹਤ ਮਿਲੀ ਹੈ। ਇਸ ਤੋਂ ਪਹਿਲਾਂ ਮੁਸਾਫਰਾਂ ਨੂੰ ਆਪਣੀ ਮੰਜ਼ਿਲ ‘ਤੇ ਪਹੁੰਚਣ ਲਈ ਕਈ-ਕਈ ਪਿੰਡਾਂ ਦੇ ਚੱਕਰ ਕੱਟ ਕੇ ਆਉਣਾ ਪੈਂਦਾ ਸੀ। ਇਸੇ ਤਰ੍ਹਾਂ ਪ੍ਰਸ਼ਾਸਨ ਨੇ ਅੰਬਾਲਾ-ਕੈਥਲ ਰਾਜਮਾਰਗ ‘ਤੇ ਲਗਾਏ ਬੈਰੀਕੇਡ ਹਟਾਉਣ ਦਾ ਕੰਮ ਸ਼ੁਰੂ ਕੀਤਾ। ਜ਼ਿਕਰਯੋਗ ਹੈ ਕਿ ਪ੍ਰਦਰਸ਼ਨਕਾਰੀ ਕਿਸਾਨਾਂ ਨੇ 13 ਫਰਵਰੀ ਨੂੰ ਦਿੱਲੀ ਵੱਲ ਮਾਰਚ ਸ਼ੁਰੂ ਕੀਤਾ ਸੀ ਪਰ ਸੁਰੱਖਿਆ ਬਲਾਂ ਨੇ ਉਨ੍ਹਾਂ ਨੂੰ ਰੋਕ ਦਿੱਤਾ ਜਿਸ ਕਾਰਨ ਹਰਿਆਣਾ-ਪੰਜਾਬ ਸਰਹੱਦ ‘ਤੇ ਸ਼ੰਭੂ ਅਤੇ ਖਨੌਰੀ ਸਰਹੱਦੀ ਪੁਆਇੰਟਾਂ ‘ਤੇ ਝੜਪਾਂ ਹੋਈਆਂ ਸਨ।

 

RELATED ARTICLES
POPULAR POSTS