Breaking News
Home / ਕੈਨੇਡਾ / Front / ਹਾਈਕੋਰਟ ਦੀ ਕਿਸਾਨਾਂ ਸਬੰਧੀ ਟਿੱਪਣੀ ’ਤੇ ਬੋਲੇ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ

ਹਾਈਕੋਰਟ ਦੀ ਕਿਸਾਨਾਂ ਸਬੰਧੀ ਟਿੱਪਣੀ ’ਤੇ ਬੋਲੇ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ

ਕਿਹਾ : ਰੋਸ ਪ੍ਰਦਰਸ਼ਨ ਕਰਨਾ ਕਿਸਾਨਾਂ ਦਾ ਲੋਕਤੰਤਰਿਕ ਅਧਿਕਾਰ
ਬਰਨਾਲਾ/ਬਿਊਰੋ ਨਿਊਜ਼
ਪੰਜਾਬ ਦੇ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਲੈ ਕੇ ਹਾਈਕੋਰਟ ਨੇ ਲੰਘੇ ਕੱਲ੍ਹ ਗੰਭੀਰ ਟਿੱਪਣੀ ਕੀਤੀ ਸੀ। ਇਸ ਤੋਂ ਬਾਅਦ ਪੰਜਾਬ ਦੇ ਵੱਡੇ ਕਿਸਾਨ ਸੰਗਠਨ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਹਾਈਕੋਰਟ ਦੀ ਟਿੱਪਣੀ ਨੂੰ ਗਲਤ ਦੱਸਿਆ ਹੈ। ਉਗਰਾਹਾਂ ਨੇ ਕਿਹਾ ਕਿ ਹਾਈਕੋਰਟ ਵਲੋਂ ਕੀਤੀ ਗਈ ਟਿੱਪਣੀ ਸਮਝ ਤੋਂ ਪਰੇ ਹਨ ਕਿਉਂਕਿ ਹਾਈਕੋਰਟ ਦੀ ਟਿੱਪਣੀ ਮੁਤਾਬਕ ਕਿਸਾਨ ਅੰਦੋਲਨ ਵਿਚ ਅਜਿਹਾ ਕੁਝ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਰੋਸ ਪ੍ਰਦਰਸ਼ਨ ਕਰਨਾ ਕਿਸਾਨਾਂ ਦਾ ਲੋਕਤੰਤਰਿਕ ਅਧਿਕਾਰ ਹੈ। ਦੱਸਣਯੋਗ ਹੈ ਕਿ ਕਿਸਾਨ ਆਗੂਆਂ ਵੱਲੋਂ ਹੀ ਦਾਇਰ ਕੀਤੀ ਗਈ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਕਿਹਾ ਸੀ ਕਿ ਕਿੰਨੀ ਮਾੜੀ ਵਾਲੀ ਗੱਲ ਹੈ ਕਿ ਇਸ ਕਿਸਾਨ ਅੰਦੋਲਨ ਵਿਚ ਬੱਚਿਆਂ ਨੂੰ ਅੱਗੇ ਕੀਤਾ ਜਾ ਰਿਹਾ ਹੈ। ਹਾਈਕੋਰਟ ਨੇ ਇਹ ਵੀ ਕਿਹਾ ਸੀ ਕਿ ਪੰਜਾਬ ਅਤੇ ਹਰਿਆਣਾ ਦੋਵੇਂ ਹੀ ਸੂਬੇ ਆਪਣੀ ਜ਼ਿੰਮੇਵਾਰੀ ਨਿਭਾਉਣ ਵਿਚ ਨਾਕਾਮ ਰਹੇ ਹਨ।

Check Also

ਯੂਕੇ ਦੀ ਨਵੀਂ ਕੈਬਨਿਟ ’ਚ ਭਾਰਤੀ ਮੂਲ ਦੀ ਲੀਜ਼ਾ ਨੰਦੀ ਨੂੰ ਮਿਲੀ ਥਾਂ

ਖੇਡਾਂ ਅਤੇ ਸੱਭਿਆਚਾਰ ਦਾ ਮਿਲਿਆ ਵਿਭਾਗ ਚੰਡੀਗੜ੍ਹ/ਬਿਊਰੋ ਨਿਊਜ਼ : ਕੀਰ ਸਟਾਰਮਰ ਨੇ ਬਰਤਾਨੀਆ ਦੇ ਨਵੇਂ …