Breaking News
Home / ਕੈਨੇਡਾ / Front / ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਅੱਜ ਕਿਸਾਨ ਬੀਬੀਆਂ ਨੇ ਸੰਭਾਲੀ ਕਮਾਨ

ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਅੱਜ ਕਿਸਾਨ ਬੀਬੀਆਂ ਨੇ ਸੰਭਾਲੀ ਕਮਾਨ

ਕੇਂਦਰ ਸਰਕਾਰ ਖਿਲਾਫ ਜੰਮ ਕੇ ਹੋਈ ਨਾਅਰੇਬਾਜ਼ੀ
ਚੰਡੀਗੜ੍ਹ/ਬਿਊਰੋ ਨਿਊਜ਼
ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਅੱਜ ਮਹਿਲਾ ਦਿਵਸ ਮੌਕੇ ਬੀਬੀਆਂ ਨੇ ਕਮਾਨ ਸੰਭਾਲੀ। ਦੋਵਾਂ ਬਾਰਡਰਾਂ ’ਤੇ ਸਟੇਜਾਂ ਵੀ ਬੀਬੀਆਂ ਨੇ ਹੀ ਸੰਭਾਲੀਆਂ ਅਤੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਧਿਆਨ ਰਹੇ ਕਿ ਲੰਘੀ 13 ਫਰਵਰੀ ਨੂੰ ਪੰਜਾਬ ਦੇ ਕਿਸਾਨਾਂ ਨੇ ਕਿਸਾਨੀ ਨਾਲ ਸਬੰਧਤ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਕੂਚ ਕਰਨਾ ਸੀ, ਪਰ ਹਰਿਆਣਾ ਦੀ ਪੁਲਿਸ ਨੇ ਸ਼ੰਭੂ ਅਤੇ ਖਨੌਰੀ ਦੇ ਬਾਰਡਰਾਂ ਤੋਂ ਕਿਸਾਨਾਂ ਨੂੰ ਅੱਗੇ ਨਹੀਂ ਲੰਘਣ ਦਿੱਤਾ ਸੀ ਅਤੇ ਕਿਸਾਨ ਉਦੋਂ ਤੋਂ ਹੀ ਇਨ੍ਹਾਂ ਦੋਵੇਂ ਬਾਰਡਰਾਂ ’ਤੇ ਧਰਨਾ ਲਗਾ ਬੈਠੇ ਹੋਏ ਹਨ। ਇਸੇ ਦੌਰਾਨ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਇਸ ਕਿਸਾਨ ਅੰਦੋਲਨ ਨੂੰ ਅੱਜ 25 ਦਿਨ ਹੋ ਗਏ ਹਨ ਅਤੇ ਕੇਂਦਰ ਸਰਕਾਰ ਕਿਸਾਨਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ। ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਦੀ ਸਰਕਾਰ ਤੋਂ ਲੋਕਾਂ ਦਾ ਭਰੋਸਾ ਖਤਮ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਅੱਜ ਮਹਿਲਾ ਦਿਵਸ ਮੌਕੇ ਵੱਡੀ ਗਿਣਤੀ ਵਿਚ ਕਿਸਾਨ ਬੀਬੀਆਂ ਖਨੌਰੀ ਅਤੇ ਸ਼ੰਭੂ ਬਾਰਡਰ ’ਤੇ ਚੱਲ ਰਹੇ ਕਿਸਾਨ ਅੰਦੋਲਨ ਵਿਚ ਪਹੁੰਚੀਆਂ ਹਨ। ਉਨ੍ਹਾਂ ਕਿਹਾ ਕਿ ਇਹ ਕਿਸਾਨ ਅੰਦੋਲਨ ਵੀ ਲੰਮਾ ਚੱਲ ਸਕਦਾ ਹੈ ਅਤੇ ਇਨ੍ਹਾਂ ਦੋਵੇਂ ਬਾਰਡਰਾਂ ’ਤੇ ਵਾਸ਼ਿੰਗ ਮਸੀਨਾਂ, ਫਰਿੱਜਾਂ, ਵਾਟਰ ਕੂਲਰ ਅਤੇ ਪੱਖੇ ਵੀ ਪਹੁੰਚ ਗਏ ਹਨ।

Check Also

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ

ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …