Breaking News
Home / ਕੈਨੇਡਾ / Front / ਭਾਜਪਾ ਦੇ ਸੰਸਦ ਮੈਂਬਰ ਬਿ੍ਰਜੇਂਦਰ ਸਿੰਘ ਕਾਂਗਰਸ ਪਾਰਟੀ ’ਚ ਹੋਏ ਸ਼ਾਮਲ

ਭਾਜਪਾ ਦੇ ਸੰਸਦ ਮੈਂਬਰ ਬਿ੍ਰਜੇਂਦਰ ਸਿੰਘ ਕਾਂਗਰਸ ਪਾਰਟੀ ’ਚ ਹੋਏ ਸ਼ਾਮਲ

ਹਰਿਆਣਾ ਦੇ ਹਿਸਾਰ ਤੋਂ ਸੰਸਦ ਮੈਂਬਰ ਸਨ ਬਿ੍ਰਜੇਂਦਰ


ਹਿਸਾਰ/ਬਿਊਰੋ ਨਿਊਜ਼ :ਅਗਾਮੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਅੱਜ ਹਿਸਾਰ ਤੋਂ ਭਾਜਪਾ ਸੰਸਦ ਮੈਂਬਰ ਬਿ੍ਰਜੇਂਦਰ ਸਿੰਘ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਲੋਕ ਸਭਾ ਤੋਂ ਅਸਤੀਫਾ ਦੇ ਕੇ ਕਾਂਗਰਸ ਵਿਚ ਸ਼ਾਮਲ ਹੋ ਗਏ। ਬਿ੍ਰਜੇਂਦਰ ਹਰਿਆਣਾ ਦੇ ਜਾਟ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਬੀਰੇਂਦਰ ਸਿੰਘ ਦਾ ਪੁੱਤਰ ਹੈ। ਬਿ੍ਰਜੇਂਦਰ ਨੇ ਐਕਸ ’ਤੇ ਇਕ ਪੋਸਟ ਵਿਚ ਕਿਹਾ, ‘‘ਮੈਂ ਸਿਆਸੀ ਕਾਰਨਾਂ ਕਰਕੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ।’’ ਨਵੀਂ ਦਿੱਲੀ ਵਿਚ ਕਾਂਗਰਸ ਦੇ ਖਜਾਨਚੀ ਅਜੈ ਮਾਕਨ ਨੇ ਕਿਹਾ ਕਿ ਬਿ੍ਰਜੇਂਦਰ ਸਿੰਘ ਦੇ ਪਿਤਾ ਤੇ ਭਾਜਪਾ ਆਗੂ ਬੀਰੇਂਦਰ ਸਿੰਘ ਅਗਲੇ ਕੁਝ ਦਿਨਾਂ ਵਿਚ ਕਾਂਗਰਸ ’ਚ ਸ਼ਾਮਲ ਹੋਣਗੇ। ਬਿ੍ਰਜੇਂਦਰ ਸਿੰਘ ਐਕਸ ’ਤੇ ਆਪਣੇ ਅਸਤੀਫੇ ਦੇ ਐਲਾਨ ਤੋਂ ਫੌਰੀ ਮਗਰੋਂ ਕੌਮੀ ਰਾਜਧਾਨੀ ਵਿਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਰਿਹਾਇਸ਼ ’ਤੇ ਪੁੱਜੇ ਤੇ ਕਾਂਗਰਸ ਵਿਚ ਸ਼ਾਮਲ ਹੋ ਗਏ। ਇਸ ਮੌਕੇ ਮਾਕਨ ਤੋਂ ਇਲਾਵਾ ਸੀਨੀਅਰ ਕਾਂਗਰਸ ਆਗੂ ਮੁਕੁਲ ਵਾਸਨਿਕ ਤੇ ਦੀਪਕ ਬਾਬਰੀਆ ਵੀ ਮੌਜੂਦ ਸਨ।

Check Also

ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ

ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …