17.6 C
Toronto
Thursday, September 18, 2025
spot_img
HomeਕੈਨੇਡਾFrontਸਵਰਗੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਪਹਿਲੀ ਬਰਸੀ ਮਨਾਈ ਗਈ

ਸਵਰਗੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਪਹਿਲੀ ਬਰਸੀ ਮਨਾਈ ਗਈ

ਓਮ ਪ੍ਰਕਾਸ਼ ਚੌਟਾਲਾ, ਸੁਨੀਲ ਜਾਖੜ ਅਤੇ ਸੁਖਦੇਵ ਸਿੰਘ ਢੀਂਡਸਾ ਸਮੇਤ ਵੱਡੀ ਗਿਣਤੀ ’ਚ ਸਿਆਸੀ ਆਗੂ ਪੰਹੁਚੇ


ਬਾਦਲ/ਬਿਊਰੋ ਨਿਊਜ਼ ਸਿਆਸਤ ਦੇ ਬਾਬਾ ਬੋੜ ਸਵਰਗੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਪਹਿਲੀ ਬਰਸੀ ਪਿੰਡ ਬਾਦਲ ਵਿਖੇ ਮਨਾਈ ਗਈ। ਇਸ ਮੌਕੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ, ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ, ਸ਼ੋ੍ਰਮਣੀ ਅਕਾਲੀ ਦਲ ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਤੋਂ ਇਲਾਵਾ ਹੋਰਨਾਂ ਸਿਆਸੀ ਆਗੂਆਂ ਵੱਲੋਂ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਵਿਚ ਲੋਕ ਪੱਖੀ ਸਰਕਾਰ ਦੇ ਅਧੀਨ ਸ਼ਾਂਤੀ ਤੇ ਫਿਰਕੂ ਸਦਭਾਵਨਾ ਦੇ ਸਿਧਾਂਤਾਂ ਪ੍ਰਤੀ ਮੁੜ ਸਮਰਪਣ ਦੀ ਲੋੜ ’ਤੇ ਜ਼ੋਰ ਦਿੱਤਾ। ਉਹਨਾਂ ਕਿਹਾ ਕਿ ਬੇਸ਼ੱਕ ਬਾਦਲ ਸਾਹਿਬ ਬਣਨਾ ਅਸੰਭਵ ਹੈ ਪਰ ਮੈਂ ਤੁਹਾਨੂੰ ਭਰੋਸਾ ਦੁਆਉਂਦਾ ਹਾਂ ਕਿ ਕੌਮ ਤੇ ਪੰਜਾਬ ਲਈ ਉਹਨਾਂ ਵਾਂਗ ਹਰ ਕੁਰਬਾਨੀ ਦੇਣ ਲਈ ਤਿਆਰ ਹਾਂ।

RELATED ARTICLES
POPULAR POSTS