ਡੱਲੇਵਾਲ ਬੋਲੇ : ਸਵਾਮੀਨਾਥ ਕਮਿਸ਼ਨ ਦੀ ਰਿਪੋਰਟ ਅਨੁਸਾਰ ਫਸਲਾਂ ਦਾ ਭਾਅ ਹੋਵੇ ਤੈਅ
ਚੰਡੀਗੜ੍ਹ/ਬਿਊਰੋ ਨਿਊਜ਼ : ਐਮਐਸਪੀ ਸਮੇਤ ਹੋਰ ਕਿਸਾਨਾਂ ਮੰਗਾਂ ਨੂੰ ਲੈ ਕੇ ਪੰਜਾਬ ਦੇ ਕਿਸਾਨਾਂ ਵੱਲੋਂ ਅੱਜ 4 ਘੰਟੇ ਰੇਲਾਂ ਕੇ ਕੇਂਦਰ ਸਰਕਾਰ ਖਿਲਾਫ਼ ਪ੍ਰਦਰਸ਼ਨ ਕੀਤਾ ਗਿਆ ਹੈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਅਤੇ ਗਾਰੰਟੀ ਕਾਨੂੰਨ ਦੇ ਮੁੱਦੇ ਉੱਪਰ ਗੰਭੀਰ ਨਹੀਂ ਹੈ। ਕੇਂਦਰ ਸਰਕਾਰ ਵਲੋਂ 5 ਸਾਲ ਲਈ ਐਮ.ਐਸ.ਪੀ. ਉੱਪਰ 5 ਫਸਲਾਂ ਨੂੰ ਖਰੀਦਣ ਦੀ ਤਜਵੀਜ਼ ਨੂੰ ਦੋਵੇਂ ਮੋਰਚਿਆਂ ਵਲੋਂ ਵਾਰ-ਵਾਰ ਰੱਦ ਕੀਤਾ ਜਾ ਚੁੱਕਾ ਹੈ ਕਿਉਂਕਿ ਕਿਸਾਨ ਜਥੇਬੰਦੀਆਂ ਦੀ ਮੰਗ ਐਮ.ਐਸ.ਪੀ. ਦਾ ਗਾਰੰਟੀ ਕਾਨੂੰਨ ਅਤੇ ਡਾਕਟਰ ਸਵਾਮੀਨਾਥ ਕਮਿਸ਼ਨ ਦੀ ਰਿਪੋਰਟ ਸੀ। 13 ਫਰਵਰੀ ਤੋਂ ਸ਼ੰਭੂ ਅਤੇ ਖਨੌਰੀ ਬਾਰਡਰਾਂ ਉੱਪਰ ਚੱਲ ਰਹੇ ਮੋਰਚੇ ਸਬੰਧੀ ਬੋਲਦਿਆਂ ਉਨ੍ਹਾਂ ਕਿਹਾ ਕਿ ਮੋਰਚਾ ਪੂਰੀ ਤਰਾਂ ਚੜ੍ਹਦੀ ਕਲਾ ਵਿਚ ਹੈ। ਉਨ੍ਹਾਂ ਕਿਹਾ ਕਿ ਇਹ ਸੰਘਰਸ਼ ਓਨਾ ਚਿਰ ਜਾਰੀ ਰਹੇਗਾ ਜਦੋਂ ਤਕ ਕੇਂਦਰ ਸਰਕਾਰ ਕਿਸਾਨੀ ਮੰਗਾਂ ਨੂੰ ਲਾਗੂ ਨਹੀਂ ਕਰਦੀ