7 C
Toronto
Saturday, October 10, 2026
spot_img
HomeਕੈਨੇਡਾFrontਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਪਿਆ ਦਿਲ ਦਾ...

ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਪਿਆ ਦਿਲ ਦਾ ਦੌਰਾ

ਬਠਿੰਡਾ ਦੇ ਹਸਪਤਾਲ ਵਿਚ ਕਰਵਾਇਆ ਭਰਤੀ, ਹਾਲਤ ਸਥਿਰ

ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਪਿਆ ਦਿਲ ਦਾ ਦੌਰਾ
ਬਠਿੰਡਾ/ਬਿਊਰੋ ਨਿਊਜ਼ : ਪੰਜਾਬ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਅੱਜ ਅਚਾਨਕ ਦਿਲ ਦਾ ਦੌਰਾ ਪੈ ਗਿਆ, ਜਿਨ੍ਹਾਂ ਨੂੰ ਇਲਾਜ ਦੇ ਲਈ ਬਠਿੰਡਾ ਦੇ ਇਕ ਨਿੱਜੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਇਸ ਦੀ ਜਾਣਕਾਰੀ ਉਨ੍ਹਾਂ ਦੇ ਨਜਦੀਕੀ ਰਿਸਤੇਦਾਰ ਜੈਜੀਤ ਜੌਹਲ ਵੱਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਮਨਪ੍ਰੀਤ ਬਾਦਲ ਨੂੰ ਸਵੇਰ ਸਮੇਂ ਛਾਤੀ ਵਿਚ ਦਰਦ ਹੋਇਆ, ਜਿਸ ਤੋਂ ਬਾਅਦ ਬਠਿੰਡਾ ਦੇ ਜਿੰਦਲ ਹਸਪਤਾਲ ਦਾਖਲ ਕਰਵਾਇਆ ਗਿਆ, ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ ਦਿਲ ਦਾ ਦੌਰਾ ਪੈਣ ਬਾਰੇ ਦੱਸਿਆ। ਇਸ ਕਾਰਨ ਉਨ੍ਹਾਂ ਦਾ ਤੁਰੰਤ ਅਪ੍ਰੇਸਨ ਕਰਕੇ ਇਕ ਸਟੰਟ ਪਾਇਆ ਗਿਆ ਅਤੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਹੈ। ਮਨਪ੍ਰੀਤ ਸਿੰਘ ਬਾਦਲ ਦੀ ਸਿਹਤ ਦਾ ਹਾਲ ਜਾਨਣ ਲਈ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਹਸਪਤਾਲ ਪਹੰੁਚੇ ਅਤੇ ਉਨ੍ਹਾਂ ਦੀ ਸਿਹਤ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਸਿਕੰਦਰ ਸਿੰਘ ਮਲੂਕਾ, ਪਰਮਬੰਸ ਸਿੰਘ ਬੰਟੀ ਰੋਮਾਣਾ ਆਦਿ ਆਗੂ ਮੌਜੂਦ ਸਨ।

RELATED ARTICLES
POPULAR POSTS