Breaking News
Home / ਕੈਨੇਡਾ / Front / ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 114 ਕੌਮੀ ਮਾਰਗਾਂ ਦਾ ਉਦਘਾਟਨ ਕੀਤਾ ਤੇ ਨੀਂਹ ਪੱਥਰ ਰੱਖੇ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 114 ਕੌਮੀ ਮਾਰਗਾਂ ਦਾ ਉਦਘਾਟਨ ਕੀਤਾ ਤੇ ਨੀਂਹ ਪੱਥਰ ਰੱਖੇ

ਕਿਹਾ : ਮੈਂ ਮਾਮੂਲੀ ਸੁਪਨੇ ਨਹੀਂ ਦੇਖਦਾ
ਗੁਰੂਗ੍ਰਾਮ/ਬਿਉੂਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਭਾਰਤ ਭਰ ਵਿੱਚ ਕਰੀਬ 1 ਲੱਖ ਕਰੋੜ ਰੁਪਏ ਦੇ 114 ਰਾਸ਼ਟਰੀ ਰਾਜਮਾਰਗ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖੇ। ਇਸਦੇ ਚੱਲਦਿਆਂ ਪੀਐਮ ਮੋਦੀ ਨੇ ਇਤਿਹਾਸਕ ਦੁਆਰਕਾ ਐਕਸਪ੍ਰੈਸਵੇਅ ਦੇ ਹਰਿਆਣਾ ਸੈਕਸ਼ਨ ਦਾ ਉਦਘਾਟਨ ਕੀਤਾ, ਜਿਸ ਨਾਲ ਰਾਸ਼ਟਰੀ ਰਾਜਮਾਰਗ-48 ’ਤੇ ਦਿੱਲੀ ਅਤੇ ਗੁਰੂਗ੍ਰਾਮ ਦੇ ਵਿਚਕਾਰ ਆਵਾਜਾਈ ਵਿੱਚ ਸੁਧਾਰ ਹੋਵੇਗਾ। ਦੁਆਰਕਾ ਐਕਸਪ੍ਰੈਸਵੇਅ ਦੀ ਕੁੱਲ ਲੰਬਾਈ 29 ਕਿਲੋਮੀਟਰ ਹੈ, ਜਿਸ ਵਿੱਚੋਂ 18.9 ਕਿਲੋਮੀਟਰ ਹਰਿਆਣਾ ਵਿੱਚ ਪੈਂਦਾ ਹੈ, ਜਦੋਂ ਕਿ ਬਾਕੀ 10.1 ਕਿਲੋਮੀਟਰ ਦਿੱਲੀ ਵਿੱਚ ਹੈ। ਧਿਆਨ ਰਹੇ ਕਿ 9 ਮਾਰਚ 2019 ਨੂੰ ਉਸ ਸਮੇਂ ਦੇ ਕੇਂਦਰੀ ਮੰਤਰੀਆਂ ਸੁਸ਼ਮਾ ਸਵਰਾਜ, ਅਰੁਣ ਜੇਤਲੀ ਅਤੇ ਨਿਤਿਨ ਗਡਕਰੀ ਨੇ ਦੁਆਰਕਾ ਐਕਸਪ੍ਰੈਸਵੇਅ ਦਾ ਨੀਂਹ ਪੱਥਰ ਰੱਖਿਆ ਸੀ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ 2047 ਤੱਕ ਅਸੀਂ ਵਿਕਸਿਤ ਭਾਰਤ ਬਣਾਉਣਾ ਹੈ ਅਤੇ ਅੱਜ ਦਾ ਭਾਰਤ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਮਿੱਥੇ ਸਮੇਂ ਤੋਂ ਪਹਿਲਾਂ ਹੀ ਸਾਰੀਆਂ ਯੋਜਨਾਵਾਂ ਨੂੰ ਪੂਰਾ ਕਰ ਰਹੇ ਹਾਂ। ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ ਮੈਂ ਮਾਮੂਲੀ ਸੁਪਨੇ ਨਹੀਂ ਦੇਖਦਾ ਅਤੇ ਨਾ ਹੀ ਮਾਮੂਲੀ ਕੰਮ ਕਰਦਾ ਹਾਂ।

Check Also

ਪੰਜਾਬ ਦੇ 18 ਜ਼ਿਲ੍ਹਿਆਂ ’ਚ ਭਾਰੀ ਧੁੰਦ ਦਾ ਅਲਰਟ

ਮੰਡੀ ਗੋਬਿੰਦਗੜ੍ਹ ਦਾ ਏਅਰ ਕੁਆਲਿਟੀ ਇੰਡੈਕਸ ਸਭ ਤੋਂ ਜ਼ਿਆਦਾ ਚੰਡੀਗੜ੍ਹ/ਬਿਊਰੋ ਨਿਊਜ਼ : ਪਹਾੜਾਂ ’ਤੇ ਬਰਫਵਾਰੀ …