Breaking News
Home / ਕੈਨੇਡਾ / Front / ਪੰਜਾਬ ਤੇ ਹਰਿਆਣਾ ਹਾਈਕੋਰਟ ਦੇ 10 ਜੱਜਾਂ ਨੂੰ ਮਿਲੀ ਤਰੱਕੀ

ਪੰਜਾਬ ਤੇ ਹਰਿਆਣਾ ਹਾਈਕੋਰਟ ਦੇ 10 ਜੱਜਾਂ ਨੂੰ ਮਿਲੀ ਤਰੱਕੀ

ਕੇਂਦਰੀ ਕਾਨੂੰਨ ਮੰਤਰੀ ਅਰਜਨ ਰਾਮ ਮੇਘਵਾਲ ਨੇ ਦਿੱਤੀ ਜਾਣਕਾਰੀ
ਚੰਡੀਗੜ੍ਹ/ਬਿਊਰੋ ਨਿਊਜ਼
ਭਾਰਤ ਦੀ ਰਾਸ਼ਟਰਪਤੀ ਦਰੋਪਦੀ ਮੁਰਮੂ ਦੇ ਨਿਰਦੇਸ਼ਾਂ ’ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ 10 ਮਾਨਯੋਗ ਜੱਜਾਂ ਨੂੰ ਪਰਮਾਨੈਂਟ ਕਰਦੇ ਹੋਏ ਪ੍ਰਮੋਟ ਕੀਤਾ ਗਿਆ ਹੈ। ਭਾਰਤ ਵਿਚ 13 ਜੱਜਾਂ ਨੂੰ ਤਰੱਕੀ ਮਿਲੀ ਹੈ, ਜਿਨ੍ਹਾਂ ਵਿਚ 10 ਪੰਜਾਬ ਤੇ ਹਰਿਆਣਾ ਹਾਈਕੋਰਟ, 2 ਆਂਧਰਾ ਪ੍ਰਦੇਸ਼ ਅਤੇ 1 ਮੱਧ ਪ੍ਰਦੇਸ ਹਾਈਕੋਰਟ ਤੋਂ ਹੈ। ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਸ਼ੋਸ਼ਲ ਮੀਡੀਆ ’ਤੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜਿਨ੍ਹਾਂ 10 ਜੱਜਾਂ ਦੀ ਤਰੱਕੀ ਹੋਈ ਹੈ ਉਨ੍ਹਾਂ ਵਿਚ ਕੁਲਦੀਪ ਤਿਵਾੜੀ, ਗੁਰਬੀਰ ਸਿੰਘ, ਦੀਪਕ ਗੁਪਤਾ, ਅਮਰਜੋਤ ਭੱਟੀ, ਰਿੱਤੂ ਟੈਗੋਰ, ਮਨੀਸ਼ਾ ਬੱਤਰਾ, ਹਰਪ੍ਰੀਤ ਕੌਰ ਜੀਵਨ, ਸੁਖਵਿੰਦਰ ਕੌਰ, ਸੰਜੀਵ ਬੇਰੀ ਅਤੇ ਬਿਕਰਮ ਅਗਰਵਾਲ ਸ਼ਾਮਲ ਹਨ। ਇਸੇ ਤਰ੍ਹਾਂ ਆਂਧਰਾ ਪ੍ਰਦੇਸ਼ ਤੋਂ ਬੋਪੱਨਾ ਬਰਾਹ ਲਕਸ਼ਮੀ ਨਰਸਿਨਹਾ ਚੱਕਰਵਰਤੀ ਤੇ ਮਲਿਕਾਰਜੁਨ ਰਾਓ ਅਤੇ ਮੱਧ ਪ੍ਰਦੇਸ਼ ਹਾਈਕੋਰਟ ਤੋਂ ਜੱਜ ਡੁੱਪਲਾ ਵੈਂਕਟ ਰਾਓ ਨੂੰ ਵੀ ਤਰੱਕੀ ਦਿੱਤੀ ਗਈ ਹੈ।

Check Also

ਪੰਜਾਬ ’ਚ ਹੁਣ ਦਸਤਾਵੇਜ਼ ਤਸਦੀਕ ਕਰਵਾਉਣ ਲਈ ਪਟਵਾਰੀ ਦੇ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ

ਪ੍ਰਸ਼ਾਸਨਿਕ ਸੁਧਾਰ ਵਿਭਾਗ ਨੇ ਆਨਲਾਈਨ ਵੈਰੀਫਿਕੇਸ਼ਨ ਲਈ ਸਾਰੇ ਪਟਵਾਰੀਆਂ ਦੀਆਂ ਲੌਗਇਨ ਆਈ.ਡੀਜ਼. ਬਣਾਈਆਂ : ਅਮਨ …