ਕਿਹਾ, ਬਜਟ ਕਿਸਾਨ ਪੱਖੀ ਅਤੇ ਵਿਕਾਸ ਮੁਖੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕੇਂਦਰ ਦੇ ਆਮ ਬਜਟ ਨੂੰ ਕਿਸਾਨ ਪੱਖੀ, ਵਿਕਾਸ ਮੁਖੀ ਅਤੇ ਸੰਤੁਲਤ ਦੱਸਦਿਆਂ ਇਸਦਾ ਸਵਾਗਤ ਕੀਤਾ ਹੈ। ਬਾਦਲ ਨੇ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 350ਵਾਂ ਜਨਮ ਦਿਹਾੜਾ ਮਨਾਉਣ ਵਾਸਤੇ 100 ਕਰੋੜ ਰੁਪਏ ਦੇ ਫੰਡ ਦੀ ਵਿਵਸਥਾ ਕਰਨ ਲਈ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਦਾ ਧੰਨਵਾਦ ਕੀਤਾ ਹੈ। ਬਾਦਲ ਨੇ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਬਹੁਤ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਐਨ.ਡੀ.ਏ ਸਰਕਾਰ ਦੀ ਘੱਟ ਗਿਣਤੀਆਂ ਪ੍ਰਤੀ ਇਹ ਪਹੁੰਚ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਮਹਾਨ ਕੁਰਬਾਨੀ ਪ੍ਰਤੀ ਸ਼ਰਧਾਂਜਲੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦਾ ਇਹ ਵਿਲੱਖਣ ਫੈਸਲਾ ਦੁਨੀਆਂ ਭਰ ਵਿਚ ਵਸਦੇ ਪੰਜਾਬੀਆਂ ਖਾਸ ਕਰਕੇ ਸਿੱਖਾਂ ਵਾਸਤੇ ਇਹ ਮਹਾਨ ਤੋਹਫਾ ਹੈ।
Check Also
ਸੰਸਦ ਮੈਂਬਰ ਅੰਮਿ੍ਤਪਾਲ ਸਿੰਘ ਨੇ ਪੰਜਾਬ-ਹਰਿਆਣਾ ਹਾਈ ਕੋਰਟ ’ਚ ਪਟੀਸ਼ਨ ਕੀਤੀ ਦਾਇਰ
ਗਣਤੰਤਰ ਦਿਵਸ ਦੀ ਪਰੇਡ ਅਤੇ ਸੈਸ਼ਨ ’ਚ ਸ਼ਾਮਲ ਹੋਣ ਦੀ ਮੰਗੀ ਆਗਿਆ ਚੰਡੀਗੜ੍ਹ/ਬਿਊਰੋ ਨਿਊਜ਼ : …