![](https://parvasinewspaper.com/wp-content/uploads/2024/03/Bibi-Jagir-Kaur.jpg)
ਸੁਖਦੇਵ ਸਿੰਘ ਢੀਂਡਸਾ ਦੀ ਵੀ ਹੋ ਚੁੱਕੀ ਹੈ ਵਾਪਸੀ
ਚੰਡੀਗੜ੍ਹ/ਬਿਊਰੋ ਨਿਊਜ਼
ਸ਼ੋ੍ਰਮਣੀ ਅਕਾਲੀ ਦਲ ਦਾ ਕਾਫਲਾ ਹੁਣ ਦਿਨੋਂ ਦਿਨ ਮੁੜ ਵੱਡਾ ਹੋਣ ਲੱਗਾ ਹੈ। ਇਸਦੇ ਚੱਲਦਿਆਂ ਐਸਜੀਪੀਸੀ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਅਕਾਲੀ ਆਗੂ ਬੀਬੀ ਜਗੀਰ ਕੌਰ ਵੀ ਮੁੜ ਅਕਾਲੀ ਦਲ ਵਿਚ ਸ਼ਾਮਲ ਹੋ ਸਕਦੇ ਹਨ। ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 14 ਮਾਰਚ ਨੂੰ ਬੀਬੀ ਜਗੀਰ ਕੌਰ ਦੇ ਗ੍ਰਹਿ ਬੇਗੋਵਾਲ ਵਿਖੇ ਪਹੁੰਚ ਕੇ ਉਨ੍ਹਾਂ ਨੂੰ ਪਾਰਟੀ ਵਿੱਚ ਦੁਬਾਰਾ ਸ਼ਾਮਲ ਕਰਨ ਜਾ ਰਹੇ ਹਨ। ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਹਰ ਹੀਲਾ ਵਸੀਲਾ ਵਰਤ ਕੇ ਨਰਾਜ਼ ਲੀਡਰਾਂ ਨੂੰ ਮੁੜ ਪਾਰਟੀ ਵਿੱਚ ਸ਼ਾਮਲ ਕਰ ਰਹੇ ਹਨ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਦੇ ਮੁਖੀ ਸੁਖਦੇਵ ਸਿੰਘ ਢੀਂਡਸਾ ਵੀ ਸਾਥੀਆਂ ਸਣੇ ਮੁੜ ਸ਼ੋ੍ਰਮਣੀ ਅਕਾਲੀ ਦਲ ਵਿਚ ਵਾਪਸੀ ਕਰ ਚੁੱਕੇ ਹਨ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਸ਼ੋ੍ਰਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਚੋਣ ਗਠਜੋੜ ਵੀ ਤੈਅ ਹੀ ਹੈ ਅਤੇ ਕਿਸੇ ਸਮੇਂ ਵੀ ਇਸ ਸਬੰਧੀ ਐਲਾਨ ਹੋ ਸਕਦਾ ਹੈ।