ਪਾਕਿਸਤਾਨ, ਅਫਗਾਨਿਸਤਾਨ ਅਤੇ ਬੰਗਲਾਦੇਸ਼ ਦੇ ਗੈਰ-ਮੁਸਲਿਮ ਸ਼ਰਨਾਰਥੀ ਕਰ ਸਕਣਗੇ ਅਪਲਾਈ
ਨਵੀਂ ਦਿੱਲੀ/ਬਿਊਰੋ ਨਿਊਜ਼
ਸਿਟੀਜ਼ਨਸ਼ਿਪ ਅਮੈਂਡਮੈਂਟ ਐਕਟ (ਸੀਸੀਏ) ਦੇ ਤਹਿਤ ਭਾਰਤੀ ਨਾਗਰਿਕਤਾ ਦੇ ਲਈ ਗ੍ਰਹਿ ਮੰਤਰਾਲੇ ਨੇ ਵੈਬ ਪੋਰਟਲ ਲਾਂਚ ਕੀਤਾ ਹੈ। ਇਸ ਦੇ ਚੱਲਦਿਆਂ ਪਾਕਿਸਤਾਨ, ਅਫਗਾਨਿਸਤਾਨ ਅਤੇ ਬੰਗਲਾਦੇਸ਼ ਤੋਂ ਭਾਰਤ ਆਏ ਗੈਰ-ਮੁਸਲਿਮ ਸ਼ਰਨਾਰਥੀਆਂ ਤੋਂ ਨਾਗਰਿਕਤਾ ਦੇ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ। ਇਸੇ ਤਹਿਤ 31 ਦਸੰਬਰ 2014 ਤੋਂ ਪਹਿਲਾਂ ਪਾਕਿਸਤਾਨ, ਅਫਗਾਨਿਸਤਾਨ ਅਤੇ ਬੰਗਲਾਦੇਸ਼ ਤੋਂ ਭਾਰਤ ਆਏ ਹਿੰਦੂੁ, ਸਿੱਖ, ਬੋਧੀ, ਜੈਨੀ, ਪਾਰਸੀ ਅਤੇ ਇਸਾਈ ਭਾਈਚਾਰੇ ਦੇ ਵਿਅਕਤੀਆਂ ਨੂੰ ਨਾਗਰਿਕਤਾ ਦਿੱਤੀ ਜਾਵੇਗੀ। ਸੀਏਏ ਤਹਿਤ ਨਾਗਰਿਕਤਾ ਦੇ ਲਈ https:// indiancitizenshiponline.nic. in/ ’ਤੇ ਅਪਲਾਈ ਕਰਨਾ ਹੋਵੇਗਾ। ਇਸ ਵਿਚ ਇਹ ਵੀ ਦੱਸਣਾ ਹੋਵੇਗਾ ਕਿ ਉਹ ਕਿਸ ਸਾਲ ਭਾਰਤ ਆਏ ਸਨ। ਦੂਜੇ ਪਾਸੇ ਇੰਡੀਅਨ ਯੂਨੀਅਨ ਮੁਸਲਿਮ ਲੀਗ ਨੇ ਸੀਏਏ ’ਤੇ ਰੋਕ ਲਗਾਉਣ ਦੀ ਮੰਗ ਕਰਦੇ ਹੋਏ ਸੁਪਰੀਮ ਕੋਰਟ ’ਚ ਪਟੀਸ਼ਨ ਦਾਖਲ ਕੀਤੀ ਹੈ। ਪਟੀਸ਼ਨ ਵਿਚ ਸਿਟੀਜਨਸ਼ਿਪ ਅਮੈਂਡਮੈਂਟ ਐਕਟ 2019 ਅਤੇ ਸਿਟੀਜਨਸ਼ਿਪ ਅਮੈਂਡਮੈਂਟ ਰੂਲਜ਼ 2024 ਦੀਆ ਵਿਵਾਦਿਤ ਵਿਵਸਥਾਵਾਂ ਨੂੰ ਲਾਗੂ ਕਰਨ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਗਈ ਹੈ।