![](https://parvasinewspaper.com/wp-content/uploads/2024/03/EX-CM-Channi.jpg)
ਕਾਂਗਰਸ ਹਾਈਕਮਾਨ ਨੇ ਚੰਨੀ ਦੇ ਨਾਮ ’ਤੇ ਲਗਾਈ ਮੋਹਰ
ਜਲੰਧਰ/ਬਿਊਰੋ ਨਿਊਜ਼
ਅਗਾਮੀ ਲੋਕ ਸਭਾ ਚੋਣਾਂ ਨੂੰ ਲੈ ਕੇ ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਉਮੀਦਵਾਰਾਂ ਦੇ ਨਾਵਾਂ ਨੂੰ ਲੈ ਕੇ ਮੀਟਿੰਗਾਂ ਦਾ ਦੌਰ ਜਾਰੀ ਹੈ ਅਤੇ ਕੁਝ ਸਿਆਸੀ ਪਾਰਟੀਆਂ ਨੇ ਤਾਂ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਵੀ ਦਿੱਤਾ ਹੈ। ਇਸਦੇ ਚੱਲਦਿਆਂ ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਵਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੋਣ ਲੜ ਸਕਦੇ ਹਨ। ਮੀਡੀਆ ਤੋਂ ਮਿਲੀ ਜਾਣਕਾਰੀ ਅਨੁਸਾਰ ਕਾਂਗਰਸ ਹਾੲਕੀਮਾਨ ਨੇ ਚੰਨੀ ਦੇ ਨਾਮ ’ਤੇ ਮੋਹਰ ਵੀ ਲਗਾ ਦਿੱਤੀ ਹੈ, ਪਰ ਇਸ ਸਬੰਧੀ ਐਲਾਨ ਹੋਣਾ ਅਜੇ ਬਾਕੀ ਹੈ। ਜਲੰਧਰ ਲੋਕ ਸਭਾ ਹਲਕੇ ਵਿਚ ਐਸ.ਸੀ. ਭਾਈਚਾਰੇ ਦੀ ਵੋਟ ਵੱਧ ਹੈ ਅਤੇ ਚੰਨੀ ਦੀ ਲੋਕਪਿ੍ਰਅਤਾ ਨੂੰ ਦੇਖ ਕੇ ਹੀ ਹਾਈਕਮਾਨ ਨੇ ਇਹ ਫੈਸਲਾ ਲਿਆ ਹੈ। ਧਿਆਨ ਰਹੇ ਕਿ ਕਾਂਗਰਸ ਹਾਈਕਮਾਨ ਨੇ 2021 ਵਿਚ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਤੋਂ ਹਟਾ ਕੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾ ਦਿੱਤਾ ਸੀ। ਇਸ ਤੋਂ ਬਾਅਦ ਜਦੋਂ 2022 ਵਿਚ ਵਿਧਾਨ ਸਭਾ ਚੋਣਾਂ ਹੋਈਆਂ ਤਾਂ ਚੰਨੀ ਨੇ ਦੋ ਥਾਵਾਂ ਤੋਂ ਚੋਣ ਲੜੀ ਅਤੇ ਦੋਵਾਂ ਥਾਵਾਂ ਤੋਂ ਹੀ ਉਹ ਚੋਣ ਹਾਰ ਗਏ ਸਨ।