Breaking News
Home / ਕੈਨੇਡਾ / Front / ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਹੋਈ ਛੁੱਟੀ

ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਹੋਈ ਛੁੱਟੀ

ਨਾਇਬ ਸਿੰਘ ਸੈਣੀ ਬਣੇ ਹਰਿਆਣਾ ਦੇ ਨਵੇਂ ਮੁੱਖ ਮੰਤਰੀ


ਚੰਡੀਗੜ੍ਹ/ਬਿਊਰੋ ਨਿਊਜ਼ : ਨਾਇਬ ਸਿੰਘ ਸੈਣੀ ਨੇ ਹਰਿਆਣਾ ਦੇ 11ਵੇਂ ਮੁੱਖ ਮੰਤਰੀ ਵਜੋਂ ਸਹੁੰ ਲਈ ਹੈ। ਉਨ੍ਹਾਂ ਨੂੰ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾ ਰੇਅ ਨੇ ਅਹੁਦੇ ਦੇ ਭੇਤ ਗੁਪਤ ਰੱਖਣ ਦੀ ਸਹੁੰ ਚੁਕਾਈ। ਹਰਿਆਣਾ ਦੇ ਕੁਰੂਕੇਸ਼ਤਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਨਾਇਬ ਸਿੰਘ ਸੈਣੀ ਨੂੰ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਅਸਤੀਫ਼ੇ ਮਗਰੋਂ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਰਾਜਪਾਲ ਕੋਲ ਸਰਕਾਰ ਬਣਾਉਣ ਲਈ ਦਾਅਵਾ ਪੇਸ਼ ਕੀਤਾ ਸੀ। 54 ਸਾਲਾ ਨਾਇਬ ਸੈਣੀ ਨੂੰ ਮਨੋਹਰ ਲਾਲ ਖੱਟਰ ਦਾ ਨਜ਼ਦੀਕੀ ਦੱਸਿਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਨਾਇਬ ਸੈਣੀ ਨੂੰ 27 ਅਕਤੂਬਰ 2023 ਨੂੰ ਹਰਿਆਣਾ ਭਾਜਪਾ ਦਾ ਪ੍ਰਧਾਨ ਬਣਾਇਆ ਗਿਆ ਸੀ। ਇਸ ਤੋਂ ਪਹਿਲਾਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਭਾਰਤੀ ਜਨਤਾ ਪਾਰਟੀ ਅਤੇ ਜਨ ਨਾਇਕ ਜਨਤਾ ਪਾਰਟੀ ਦਾ ਗੱਠਜੋੜ ਟੁੱਟਣ ਤੋਂ ਬਾਅਦ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਜਜਪਾ ਵੱਲੋਂ ਲੋਕ ਸਭਾ ਚੋਣਾਂ ਲਈ 2 ਸੀਟਾਂ ਮੰਗੀਆਂ ਜਾ ਰਹੀਆਂ ਸਨ ਜਦਕਿ ਭਾਜਪਾ ਹਰਿਆਣਾ ਦੀਆਂ 10 ਸੀਟਾਂ ’ਤੇ ਖੁਦ ਹੀ ਚੋਣਾਂ ਲੜਨ ਦੇ ਪੱਖ ਵਿਚ ਸੀ। ਗੱਠਜੋੜ ਟੁੱਟਣ ਦਾ ਕਾਰਨ ਵੀ ਸੀਟ ਸ਼ੇਅਰਿੰਗ ਨੂੰ ਹੀ ਮੰਨਿਆ ਜਾ ਰਿਹਾ ਹੈ। ਇਸ ਸਬੰਧੀ ਦੁਸ਼ਯੰਤ ਚੌਟਾਲਾ ਵੱਲੋਂ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਨਾਲ ਮੁਲਾਕਾਤ ਵੀ ਕੀਤੀ ਗਈ ਸੀ ਪੰ੍ਰਤੂ ਸੀਟ ਸ਼ੇਅਰਿੰਗ ’ਤੇ ਸਹਿਮਤੀ ਨਹੀਂ ਬਣ ਸਕੀ।

 

Check Also

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਹੈਲੀਕਾਪਟਰ ’ਚ ਚੜ੍ਹਦੇ ਸਮੇਂ ਡਿੱਗੀ

ਮਾਮੂਲੀ ਸੱਟਾਂ ਤੋਂ ਬਾਅਦ ਬੈਨਰਜੀ ਚੋਣ ਪ੍ਰਚਾਰ ਲਈ ਹੋਈ ਰਵਾਨਾ ਕੋਲਕਾਤਾ/ਬਿਊਰੋ ਨਿਊਜ਼ : ਪੱਛਮੀ ਬੰਗਾਲ …