ਦਿਲ ਦਾ ਦੌਰਾ ਪੈਣ ਤੋਂ ਬਾਅਦ ਹਸਪਤਾਲ ’ਚ ਕਰਵਾਇਆ ਸੀ ਭਰਤੀ
ਬਠਿੰਡਾ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਹਸਪਤਾਲ ਤੋਂ ਅੱਜ ਬੁੱਧਵਾਰ ਨੂੰ ਛੁੱਟੀ ਮਿਲ ਗਈ ਹੈ। ਧਿਆਨ ਰਹੇ ਕਿ ਲੰਘੀ 10 ਮਾਰਚ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਮਨਪ੍ਰੀਤ ਸਿੰਘ ਬਾਦਲ ਨੂੰ ਬਠਿੰਡਾ ਦੇ ਇਕ ਨਿੱਜੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ। ਜਿੱਥੇ ਉਨ੍ਹਾਂ ਦਾ ਪਿਛਲੇ ਤਿੰਨ ਦਿਨਾਂ ਤੋਂ ਇਲਾਜ ਚੱਲ ਰਿਹਾ ਸੀ।। ਉਨ੍ਹਾਂ ਦੇ ਇਕ ਨਜ਼ਦੀਕੀ ਰਿਸ਼ਤੇਦਾਰ ਜੈਜੀਤ ਸਿੰਘ ਜੌਹਲ ਨੇ ਦੱਸਿਆ ਕਿ ਮਨਪ੍ਰੀਤ ਸਿੰਘ ਬਾਦਲ ਦਾ ਅਪ੍ਰੇਸ਼ਨ ਕਰਕੇ ਇਕ ਸਟੰਟ ਪਾਇਆ ਗਿਆ ਹੈ, ਜਿਸ ਤੋਂ ਬਾਅਦ ਉਨ੍ਹਾਂ ਦੀ ਸਿਹਤ ਹੁਣ ਬਿਲਕੁਲ ਠੀਕ ਹੈ ਅਤੇ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਜ਼ਿਕਰਯੋਗ ਹੈ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਵੀ ਹਸਪਤਾਲ ਪਹੁੰਚ ਮਨਪ੍ਰੀਤ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ ਗਈ ਸੀ। ਇਸ ਮੌਕੇ ਉਨ੍ਹਾਂ ਦੇ ਨਾਲ ਸਿਕੰਦਰ ਸਿੰਘ ਮਲੂਕਾ, ਪਰਮਬੰਸ ਸਿੰਘ ਬੰਟੀ ਰੋਮਾਣਾ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਕਈ ਹੋਰ ਆਗੂ ਵੀ ਮੌਜੂਦ ਸਨ।