Breaking News
Home / ਕੈਨੇਡਾ / Front / ਕਾਂਗਰਸੀ ਸੰਸਦ ਮੈਂਬਰ ਪ੍ਰਨੀਤ ਕੌਰ ਭਾਜਪਾ ’ਚ ਹੋਣਗੇ ਸ਼ਾਮਲ

ਕਾਂਗਰਸੀ ਸੰਸਦ ਮੈਂਬਰ ਪ੍ਰਨੀਤ ਕੌਰ ਭਾਜਪਾ ’ਚ ਹੋਣਗੇ ਸ਼ਾਮਲ

ਪਟਿਆਲਾ ਤੋਂ ਭਾਜਪਾ ਦੀ ਲੋਕ ਸਭਾ ਉਮੀਦਵਾਰ ਹੋਵੇਗੀ ਪ੍ਰਨੀਤ ਕੌਰ


ਪਟਿਆਲਾ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਦੀ ਰਾਜਨੀਤੀ ਵਿਚ ਸਿਆਸੀ ਹਲਚਲ ਹੋਣੀ ਸ਼ੁਰੂ ਹੋ ਗਈ ਹੈ। ਪਟਿਆਲਾ ਲੋਕ ਸਭਾ ਹਲਕੇ ਤੋਂ ਕਾਂਗਰਸੀ ਸੰਸਦ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧਰਮਪਤਨੀ ਪ੍ਰਨੀਤ ਕੌਰ ਭਲਕੇ ਵੀਰਵਾਰ ਨੂੰ ਭਾਜਪਾ ਵਿਚ ਸ਼ਾਮਲ ਹੋਣ ਜਾ ਰਹੇ ਹਨ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਭਾਰਤੀ ਜਨਤਾ ਪਾਰਟੀ ਪ੍ਰਨੀਤ ਕੌਰ ਨੂੰ ਪਟਿਆਲਾ ਤੋਂ ਲੋਕ ਸਭਾ ਉਮੀਦਵਾਰ ਵਜੋਂ ਚੋਣ ਮੈਦਾਨ ਵਿਚ ਉਤਾਰੇਗੀ। ਪ੍ਰਨੀਤ ਕੌਰ ਨੂੰ ਭਾਜਪਾ ਪਟਿਆਲਾ ਲੋਕ ਸਭਾ ਹਲਕੇ ਲਈ ਇਕ ਮਜ਼ਬੂਤ ਉਮੀਦਵਾਰ ਵਜੋਂ ਦੇਖ ਰਹੀ ਹੈ ਕਿਉਂਕਿ ਉਨ੍ਹਾਂ ਦੀ ਪਟਿਆਲਾ ਦੀ ਰਾਜਨੀਤੀ ਵਿਚ ਚੰਗੀ ਪਕੜ ਹੈ ਅਤੇ ਉਹ ਇਥੋਂ ਮੌਜੂਦਾ ਸੰਸਦ ਮੈਂਬਰ ਵੀ ਹਨ। ਕਾਂਗਰਸ ਪਾਰਟੀ ਤੋਂ ਦੂਰੀ ਬਣਾ ਕੇ ਚੱਲ ਰਹੀ ਪ੍ਰਨੀਤ ਕੌਰ ਨੂੰ ਲੈ ਕੇ ਪੰਜਾਬ ਕਾਂਗਰਸ ਨੇ ਪਹਿਲਾਂ ਹੀ ਸਪੱਸ਼ਟ ਕਰ ਦਿੱਤਾ ਸੀ ਕਿ ਉਹ ਇਸ ਵਾਰ ਪਟਿਆਲਾ ਤੋਂ ਕਾਂਗਰਸੀ ਉਮੀਦਵਾਰ ਨੂੰ ਬਦਲੇਗੀ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਵੀ ਇਸ ਸਬੰਧੀ ਪਹਿਲਾਂ ਹੀ ਖੁਲਾਸਾ ਕੀਤਾ ਜਾ ਚੁੱਕਿਆ ਹੈ, ਜਿਸ ਤੋਂ ਬਾਅਦ ਪ੍ਰਨੀਤ ਕੌਰ ਦੇ ਭਾਜਪਾ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਸਨ। ਜ਼ਿਕਰਯੋਗ ਹੈ ਕਿ ਸੰਸਦ ਮੈਂਬਰ ਪ੍ਰਨੀਤ ਕੌਰ ਨੂੰ ਕਾਂਗਰਸ ਪਾਰਟੀ ਤੋਂ ਪਹਿਲਾਂ ਹੀ ਸਸਪੈਂਡ ਕੀਤਾ ਜਾ ਚੁੱਕਿਆ ਹੈ।

Check Also

ਡਾ. ਅੰਬੇਡਕਰ ਨੂੰ ਪ੍ਰਧਾਨ ਮੰਤਰੀ ਮੋਦੀ ਵਲੋਂ ਸ਼ਰਧਾਂਜਲੀ ਭੇਟ

ਪੰਜਾਬ ਵਿਚ ਵੀ ਵੱਖ-ਵੱਖ ਥਾਵਾਂ ’ਤੇ ਡਾ. ਅੰਬੇਡਕਰ ਸਬੰਧੀ ਹੋਏ ਸਮਾਗਮ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ …