ਲੁਧਿਆਣਾ/ਬਿਊਰੋ ਨਿਊਜ਼
ਅਗਾਮੀ ਲੋਕ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਸਥਿਤ ਪੁਲਿਸ ਲਾਈਨ ਵਿਚ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ ਪੁਲਿਸ ਮੁਖੀਆਂ ਅਤੇ ਉਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਹੈ। ਇਸ ਮੌਕੇ ’ਤੇ ਸੀਐਮ ਮਾਨ ਨੇ ਅਧਿਕਾਰੀਆਂ ਨੂੰ ਵੱਖ-ਵੱਖ ਬਿੰਦੂਆਂ ’ਤੇ ਕੰਮ ਕਰਨ ਦੀ ਹਦਾਇਤ ਦਿੱਤੀ ਹੈ। ਸੀਐਮ ਨੇ ਸਪੱਸ਼ਟ ਕੀਤਾ ਕਿ ਲੋਕ ਸਭਾ ਚੋਣਾਂ ਵਿਚ ਨਸ਼ਾ ਤਸਕਰੀ ਹੋਣ ਦਾ ਸ਼ੱਕ ਹੈ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਜਦੋਂ ਸੂਬੇ ਵਿਚ ਕਿਤੇ ਵੀ ਨਸ਼ਾ ਤਸਕਰੀ ਦੀ ਰਿਕਵਰੀ ਹੁੰਦੀ ਹੈ ਤਾਂ ਉਸ ਮਾਮਲੇ ਵਿਚ ਡੂੰਘਾਈ ਨਾਲ ਜਾਂਚ ਕੀਤੀ ਜਾਵੇ। ਸੀਐਮ ਨੇ ਇਹ ਵੀ ਕਿਹਾ ਚੋਣਾਂ ਦੌਰਾਨ ਹੋਰ ਸੂਬਿਆਂ ਨਾਲ ਸਬੰਧਤ ਸੁਰੱਖਿਆ ਕਰਮਚਾਰੀ ਵੀ ਪੰਜਾਬ ਵਿਚ ਆਉਣਗੇ ਤਾਂ ਨਾਕਿਆਂ ’ਤੇ ਪੰਜਾਬ ਪੁਲਿਸ ਦੇ ਜਿਹੜੇ ਵੀ ਮੁਲਾਜ਼ਮ ਤਾਇਨਾਤ ਰਹਿਣਗੇ, ਉਹ ਸੁਰੱਖਿਆ ਕਰਮਚਾਰੀਆਂ ਨੂੰ ਪਹਿਲਾਂ ਹੀ ਸੁਚੇਤ ਕਰ ਦੇਣ ਕਿ ਕਿਸੇ ਵੀ ਵਿਅਕਤੀ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਨਾ ਪਹੁੰਚਾਈ ਜਾਵੇ।