Breaking News
Home / ਕੈਨੇਡਾ / Front / ਸਾਬਕਾ ਰਾਸ਼ਟਰਪਤੀ ਪ੍ਰਤਿਭਾ ਪਾਟਿਲ ਦੀ ਸਿਹਤ ਹੋਈ ਖ਼ਰਾਬ

ਸਾਬਕਾ ਰਾਸ਼ਟਰਪਤੀ ਪ੍ਰਤਿਭਾ ਪਾਟਿਲ ਦੀ ਸਿਹਤ ਹੋਈ ਖ਼ਰਾਬ

ਪੁਣੇ ਦੇ ਹਸਪਤਾਲ ਵਿਚ ਕਰਵਾਇਆ ਗਿਆ ਭਰਤੀ


ਪੁਣੇ/ਬਿਊਰੋ ਨਿਊਜ਼ : ਭਾਰਤ ਦੀ ਸਾਬਕਾ ਰਾਸ਼ਟਰਪਤੀ ਪ੍ਰਤਿਭਾ ਪਾਟਿਲ ਨੂੰ ਬੁਖਾਰ ਅਤੇ ਛਾਤੀ ਵਿਚ ਇਨਫੈਕਸ਼ਨ ਦੀ ਸ਼ਿਕਾਇਤ ਤੋਂ ਬਾਅਦ ਮਹਾਰਾਸ਼ਟਰ ਦੇ ਪੁਣੇ ਸਥਿਤ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਹਸਪਤਾਲ ਦੇ ਅਧਿਕਾਰੀਆਂ ਵੱਲੋਂ ਅੱਜ ਵੀਰਵਾਰ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ ਗਈ ਜਦਕਿ 89 ਸਾਲਾ ਸਾਬਕਾ ਰਾਸ਼ਟਰਪਤੀ ਪਾਟਿਲ ਨੂੰ ਬੁੱਧਵਾਰ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ, ਜਿੱਥੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਵੱਲੋਂ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਧਿਆਨ ਰਹੇ ਕਿ ਪ੍ਰਤਿਭਾ ਪਾਟਿਲ ਭਾਰਤ ਦੀ ਪਹਿਲੀ ਮਹਿਲਾ ਰਾਸ਼ਟਰਪਤੀ ਬਣੀ ਸੀ ਅਤੇ ਉਹ 2007 ਤੋਂ 2012 ਤੱਕ ਇਸ ਅਹੁਦੇ ’ਤੇ ਰਹੇ।

Check Also

ਜਗਮੀਤ ਸਿੰਘ ਬਰਾੜ ਨੇ ਗਿੱਦੜਬਾਹਾ ਜ਼ਿਮਨੀ ਚੋਣ ਲੜਨ ਦੇ ਦਿੱਤੇ ਸੰਕੇਤ

ਕਿਹਾ : ਜਲਦੀ ਹੀ ਕਰਾਂਗਾ ਗਿੱਦੜਬਾਹਾ ਹਲਕੇ ਦੇ ਪਿੰਡਾਂ ਦਾ ਦੌਰਾ ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ …