Breaking News
Home / ਕੈਨੇਡਾ / Front / ਪੰਜਾਬ ਦੇ ਸੁਖਬੀਰ ਸਿੰਘ ਸੰਧੂ ਅਤੇ ਕੇਰਲ ਦੇ ਗਿਆਨੇਸ਼ ਕੁਮਾਰ ਬਣੇ ਚੋਣ ਕਮਿਸ਼ਨਰ

ਪੰਜਾਬ ਦੇ ਸੁਖਬੀਰ ਸਿੰਘ ਸੰਧੂ ਅਤੇ ਕੇਰਲ ਦੇ ਗਿਆਨੇਸ਼ ਕੁਮਾਰ ਬਣੇ ਚੋਣ ਕਮਿਸ਼ਨਰ

ਬਾਦਲ ਸਰਕਾਰ ਸਮੇਂ ਲੁਧਿਆਣਾ ਨਿਗਮ ਦੇ ਕਮਿਸ਼ਨਰ ਵੀ ਰਹਿ ਚੁੱਕੇ ਹਨ ਸੰਧੂ


ਚੰਡੀਗੜ੍ਹ/ਬਿਊਰੋ ਨਿਊਜ਼ : ਉਤਰਾਖੰਡ ਤੋਂ ਰਿਟਾਇਰ ਹੋਏ ਪੰਜਾਬ ਨਾਲ ਸਬੰਧਤ ਚੀਫ਼ ਸੈਕਟਰੀ ਡਾ. ਸੁਖਬੀਰ ਸਿੰਘ ਸੰਧੂ ਅਤੇ ਕੇਰਲ ਦੇ ਗਿਆਨੇਸ਼ ਕੁਮਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦੇ ਪੈਨਲ ਨੇ ਚੋਣ ਕਮਿਸ਼ਨਰ ਨਿਯੁਕਤ ਕਰ ਦਿੱਤਾ ਹੈ। ਰਿਟਾਇਰਡ ਆਈਏਐਸ ਅਧਿਕਾਰੀ ਡਾ. ਸੁਖਬੀਰ ਸਿੰਘ ਸੰਧੂ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਰਤਸਰ ਅਤੇ ਸਰਕਾਰੀ ਮੈਡੀਕਲ ਕਾਲਜ ਅੰਮਿ੍ਰਤਸਰ ਦੇ ਵਿਦਿਆਰਥੀ ਰਹਿ ਚੁੱਕੇ ਹਨ। ਡਾ. ਸੰਧੂ ਨੇ ਸਰਕਾਰੀ ਮੈਡੀਕਲ ਕਾਲਜ ਅੰਮਿ੍ਰਤਸਰ ਤੋਂ ਐਮਬੀਬੀਐਸ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਹਿਸਟਰੀ ’ਚ ਮਾਸਟਰ ਡਿਗਰੀ ਅਤੇ ਲਾਅ ਦੀ ਡਿਗਰੀ ਹਾਸਲ ਕੀਤੀ। ਡਾ. ਸੰਧੂ ਨੇ ਕੇਂਦਰ ਸਰਕਾਰ, ਉਤਰਾਖੰਡ ਸਰਕਾਰ, ਉਤਰ ਪ੍ਰਦੇਸ਼ ਸਰਕਾਰ ਅਤੇ ਪੰਜਾਬ ਸਰਕਾਰ ’ਚ ਵੀ ਕਈ ਮਹੱਤਵਪੂਰਨ ਅਹੁਦਿਆਂ ’ਤੇ ਕੰਮ ਕੀਤਾ। ਉਨ੍ਹਾਂ 2007 ਤੋਂ 2012 ਤੱਕ ਬਾਦਲ ਸਰਕਾਰ ਸਮੇਂ ਮੁੱਖ ਮੰਤਰੀ ਦੇ ਮੁੱਖ ਸਕੱਤਰ ਵਜੋਂ ਵੀ ਕੰਮ ਕੀਤਾ। ਇਸੇ ਦੌਰਾਨ ਉਨ੍ਹਾਂ ਨੂੰ ਨਗਰ ਨਿਗਮ ਲੁਧਿਆਣਾ ਦਾ ਕਮਿਸ਼ਨਰ ਵੀ ਨਿਯੁਕਤ ਕੀਤਾ ਗਿਆ ਸੀ। ਜਦਕਿ ਚੋਣ ਕਮਿਸ਼ਨਰ ਦੀ ਨਿਯੁਕਤੀ ਸਬੰਧੀ ਅਧਿਕਾਰਤ ਤੌਰ ’ਤੇ ਐਲਾਨ ਨਹੀਂ ਕੀਤਾ ਗਿਆ। ਰਾਸ਼ਟਰਪਤੀ ਦਰੋਪਦੀ ਮੁਰਮੂ ਦੀ ਮਨਜ਼ੂਰੀ ਤੋਂ ਬਾਅਦ ਇਨ੍ਹਾਂ ਦੀ ਨਿਯੁਕਤੀ ਹੋਵੇਗੀ।

Check Also

ਕਾਂਗਰਸ ਖਿਲਾਫ ਆਮ ਆਦਮੀ ਪਾਰਟੀ ਦਾ ਰੋਸ ਪ੍ਰਦਰਸ਼ਨ

‘ਆਪ’ ਵੱਲੋਂ ਮੁਹਾਲੀ ਵਿੱਚ ਧਰਨਾ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ …