Breaking News
Home / ਕੈਨੇਡਾ / Front / ਦਿੱਲੀ ’ਚ ਹੋਈ ਕਿਸਾਨਾਂ ਦੀ ਮਹਾਂ ਪੰਚਾਇਤ

ਦਿੱਲੀ ’ਚ ਹੋਈ ਕਿਸਾਨਾਂ ਦੀ ਮਹਾਂ ਪੰਚਾਇਤ

ਸੰਯੁਕਤ ਕਿਸਾਨ ਮੋਰਚੇ ਨੇ ਕੇਂਦਰ ਸਰਕਾਰ ਖਿਲਾਫ਼ ਲਿਆਂਦਾ ਮਤਾ


ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਰਾਮਲੀਲਾ ਮੈਦਾਨ ’ਚ ਅੱਜ ਕਿਸਾਨਾਂ ਦੀ ਮਹਾਂ ਪੰਚਾਇਤ ਹੋਈ ਅਤੇ ਇਸ ’ਚ ਪੰਜਾਬ, ਹਰਿਆਣਾ ਅਤੇ ਉਤਰ ਪ੍ਰਦੇਸ਼ ਦੇ ਕਿਸਾਨਾਂ ਨੇ ਹਿੱਸਾ ਲਿਆ। ਪ੍ਰੰਤੂ ਮਹਾਂ ਪੰਚਾਇਤ ਵਿਚ ਪੰਜਾਬ ਦੇ ਕਿਸਾਨਾਂ ਦੀ ਗਿਣਤੀ ਸਭ ਤੋਂ ਜ਼ਿਆਦਾ ਸੀ। ਮਹਾਂ ਪੰਚਾਇਤ ਨੂੰ ਸੰਬੋਧਨ ਕਰਦੇ ਹੋਏ ਰਾਕੇਸ਼ ਟਿਕੈਤ ਨੇ ਕਿਹਾ ਕਿ ਸਰਕਾਰ ਨੇ ਤੁਹਾਨੂੰ ਡਰਾਉਣ, ਧਮਕਾਉਣ ਅਤੇ ਰਸਤਿਆਂ ’ਚ ਰੋਕਣ ਦੀ ਕੋਸ਼ਿਸ਼ ਕੀਤੀ ਪ੍ਰੰਤੂ ਤੁਸੀਂ ਡਰੇ ਨਹੀਂ। ਉਨ੍ਹਾਂ ਕਿਹਾ ਕਿ ਦੇਸ਼ ਦੇ ਧਨਾਢ ਲੋਕਾਂ ਦੀ ਨਜ਼ਰ ਤੁਹਾਡੀਆਂ ਜ਼ਮੀਨਾਂ ’ਤੇ ਹੈ ਅਤੇ ਜ਼ਮੀਨਾਂ ਨੂੰ ਬਚਾਉਣ ਲਈ ਅੰਦੋਲਨ ਜ਼ਰੂਰੀ ਹੈ। ਮਹਾਂ ਪੰਚਾਇਤ ਦੌਰਾਨ ਸੰਯੁਕਤ ਕਿਸਾਨ ਮੋਰਚੇ ਵੱਲੋਂ ਕੇਂਦਰ ਸਰਕਾਰ ਖਿਲਾਫ਼ ਇਕ ਮਤਾ ਲਿਆਂਦਾ ਗਿਆ। ਜਿਸ ਅਨੁਸਾਰ 9 ਦਿਨਾਂ ਬਾਅਦ ਕਿਸਾਨ ਪਿੰਡ-ਪਿੰਡ ’ਚ ਲੋਕਤੰਤਰ ਬਚਾਓ ਦਿਵਸ ਮਨਾਉਂਦੇ ਹੋਏ ਪ੍ਰਦਰਸ਼ਨ ਕਰਨਗੇ। ਮਤੇ ’ਚ ਜ਼ਿਕਰ ਕੀਤਾ ਗਿਆ ਹੈ ਕਿ ਐਮਐਸਪੀ ਨੂੰ ਲੈ ਕੇ 9 ਦਸੰਬਰ 2021 ਨੂੰ ਹੋਏ ਸਮਝੌਤੇ ਨੂੰ ਕੇਂਦਰ ਸਰਕਾਰ ਨੇ ਹੁਣ ਤੱਕ ਲਾਗੂ ਨਹੀਂ ਕੀਤਾ। 2014 ਤੋਂ 2022 ਤੱਕ ਕਰਜ਼ੇ ਦੇ ਬੋਝ ਥੱਲੇ ਦਬੇ ਇਕ ਲੱਖ ਤੋਂ ਵੱਧ ਕਿਸਾਨਾਂ ਨੇ ਆਤਮ ਹੱਤਿਆ ਕੀਤੀ ਪ੍ਰੰਤੂ ਕੇਂਦਰ ਸਰਕਾਰ ਨੇ ਕਰਜ਼ਾ ਮੁਆਫ਼ੀ ਦੀ ਯੋਜਨਾ ਵੀ ਨੂੰ ਲਾਗੂ ਨਹੀਂ ਕੀਤਾ। ਬਿਜਲੀ ਖੇਤਰ ਦਾ ਤੇਜੀ ਨਾਲ ਨਿੱਜੀਕਰਨ ਕੀਤਾ ਜਾ ਰਿਹਾ ਹੈ ਅਤੇ ਲਖੀਮਪੁਰ ਖੀਰੀ ਹਿੰਸਾ ਦੇ ਆਰੋਪੀਆਂ ਨੂੰ ਸਜ਼ਾ ਦੇਣ ਦੀ ਬਜਾਏ ਕੇਂਦਰ ਸਰਕਾਰ ਵੱਲੋਂ ਟਿਕਟਾਂ ਦੇ ਨਿਵਾਜਿਆ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਕਿਹਾ ਜੇਕਰ ਕੇਂਦਰ ਸਰਕਾਰ ਦਾ ਕਿਸਾਨਾਂ ਪ੍ਰਤੀ ਇਹੀ ਰਵੱਈਆ ਰਿਹਾ ਤਾਂ ਕਿਸਾਨ ਕੇਂਦਰ ਸਰਕਾਰ ਖਿਲਾਫ ਆਰ-ਪਾਰ ਦੀ ਲੜਾਈ ਲੜਨਗੇ।

Check Also

ਹਰਿਆਣਾ ਵਿਧਾਨ ਸਭਾ ਦੀਆਂ 90 ਸੀਟਾਂ ਲਈ ਪਈਆਂ ਵੋਟਾਂ

ਹਿਸਾਰ ’ਚ ਕਾਂਗਰਸੀ ਅਤੇ ਭਾਜਪਾ ਵਰਕਰ ਆਪਸ ਵਿਚ ਭਿੜੇ ਚੰਡੀਗੜ੍ਹ/ਬਿਊਰੋ ਨਿਊਜ਼ : 90 ਸੀਟਾਂ ਵਾਲੀ …