Breaking News
Home / ਹਫ਼ਤਾਵਾਰੀ ਫੇਰੀ / ਲਹਿੰਦਾ ਪੰਜਾਬ ਸੂਬੇ ਦੇ ਸਕੂਲਾਂ ‘ਚ ਹੁਣ ਸ਼ੁਰੂ ਤੋਂ ਹੀ ਪੜ੍ਹਾਈ ਜਾਵੇਗੀ ਪੰਜਾਬੀ

ਲਹਿੰਦਾ ਪੰਜਾਬ ਸੂਬੇ ਦੇ ਸਕੂਲਾਂ ‘ਚ ਹੁਣ ਸ਼ੁਰੂ ਤੋਂ ਹੀ ਪੜ੍ਹਾਈ ਜਾਵੇਗੀ ਪੰਜਾਬੀ

ਸ਼੍ਰੋਮਣੀ ਕਮੇਟੀ ਨੇ ਮੁੱਖ ਮੰਤਰੀ ਮਰੀਅਮ ਨਵਾਜ਼ ਦੇ ਫੈਸਲੇ ਦਾ ਕੀਤਾ ਸਵਾਗਤ
ਅੰਮ੍ਰਿਤਸਰ/ਬਿਊਰੋ ਨਿਊਜ਼
ਪਾਕਿਸਤਾਨ ‘ਚ ਲਹਿੰਦੇ ਪੰਜਾਬ ਦੀ ਨਵੀਂ ਬਣੀ ਮੁੱਖ ਮੰਤਰੀ ਮਰੀਅਮ ਨਵਾਜ਼ ਵੱਲੋਂ ਸੂਬੇ ਦੇ ਸਕੂਲਾਂ ਵਿੱਚ ਸ਼ੁਰੂ ਤੋਂ ਹੀ ਪੰਜਾਬੀ ਪੜ੍ਹਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਫੈਸਲੇ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਵਾਗਤ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬੀ ਚੜ੍ਹਦੇ ਅਤੇ ਲਹਿੰਦੇ ਪੰਜਾਬ ਦੇ ਲੋਕਾਂ ਦੀ ਮਾਂ ਬੋਲੀ ਹੈ ਜੋ ਨਵੀਂ ਪੀੜ੍ਹੀ ਨੂੰ ਪੜ੍ਹਾਈ ਜਾਣੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਆਪਣੀ ਮਾਂ ਬੋਲੀ ਤੋਂ ਟੁੱਟ ਕੇ ਕੋਈ ਵੀ ਕੌਮ ਕਾਮਯਾਬ ਨਹੀਂ ਹੋ ਸਕਦੀ। ਧਾਮੀ ਹੋਰਾਂ ਨੇ ਕਿਹਾ ਕਿ ਮੁੱਖ ਮੰਤਰੀ ਮਰੀਅਮ ਨਵਾਜ਼ ਵੱਲੋਂ ਕੀਤਾ ਗਿਆ ਐਲਾਨ ਸ਼ਲਾਘਾਯੋਗ ਹੈ ਜਿਸ ਨੂੰ ਸੰਜੀਦਗੀ ਨਾਲ ਲਾਗੂ ਕੀਤਾ ਜਾਵੇ। ਜ਼ਿਕਰਯੋਗ ਕਿ ਪਿਛਲੇ ਦਿਨੀਂ ਪਾਕਿਸਤਾਨ ਦੇ ਸੂਬਾ ਪੰਜਾਬ ਦੀ ਨਵੀਂ ਬਣੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਇਹ ਐਲਾਨ ਕੀਤਾ ਕਿ ਸੂਬੇ ਦੇ ਸਕੂਲਾਂ ਵਿੱਚ ਪੰਜਾਬੀ ਨੂੰ ਵਿਸ਼ੇ ਵਜੋਂ ਪੜ੍ਹਾਉਣਾ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲਹਿੰਦੇ ਪੰਜਾਬ ਵਿੱਚ ਪੰਜਾਬੀ ਨੂੰ ਸਕੂਲਾਂ ਅੰਦਰ ਮੁੱਢਲੀ ਜਮਾਤ ਤੋਂ ਹੀ ਇਕ ਵਿਸ਼ੇ ਵਜੋਂ ਪੜ੍ਹਾਇਆ ਜਾਣਾ ਚਾਹੀਦਾ ਹੈ।

 

Check Also

ਲੋਕ ਸਭਾ ਚੋਣਾਂ ‘ਚੋਂ ਲੋਕ ਮੁੱਦੇ ਗਾਇਬ ਸਿੱਠਣੀਆਂ ਦਾ ਦੌਰ ਸ਼ੁਰੂ

ਨਾ ਕਾਰਜਾਂ ਦੀ ਗੱਲ, ਨਾ ਯੋਜਨਾਵਾਂ ਦਾ ਹਵਾਲਾ-ਇਕ ਲੀਡਰ ਸਵਾਲ ਕਰਦਾ ਹੈ ਦੂਜਾ ਦਿੰਦਾ ਹੈ …