ਓਨਟਾਰੀਓ/ਬਿਊਰੋ ਨਿਊਜ਼ : ਅਗਲੇ ਮਹੀਨੇ ਤੋਂ ਫੈਡਰਲ ਘੱਟ ਤੋਂ ਘੱਟ ਉਜਰਤਾਂ ਵਿੱਚ ਵਾਧਾ ਹੋਣ ਜਾ ਰਿਹਾ ਹੈ।
ਇਸ ਸਾਲ ਦੇ ਸ਼ੁਰੂ ਵਿੱਚ ਫੈਡਰਲ ਸਰਕਾਰ ਨੇ ਇਹ ਐਲਾਨ ਕੀਤਾ ਸੀ ਕਿ ਉਨ੍ਹਾਂ ਵੱਲੋਂ ਆਪਣੇ ਵਰਕਰਜ਼ ਲਈ ਉਜਰਤਾਂ ਵਿੱਚ ਪਹਿਲੀ ਅਪ੍ਰੈਲ ਤੋਂ 65 ਸੈਂਟ ਦਾ ਵਾਧਾ ਕੀਤਾ ਜਾਵੇਗਾ ਜਾਂ ਪ੍ਰਤੀ ਘੰਟੇ ਪਿੱਛੇ 17.30 ਡਾਲਰ ਦਿੱਤੇ ਜਾਣਗੇ। ਮਹਿੰਗਾਈ ਨੂੰ ਵੇਖਦਿਆਂ ਹੋਇਆਂ ਘੱਟ ਤੋਂ ਘੱਟ ਉਜਰਤਾਂ ਨੂੰ ਸਾਲਾਨਾ ਪੱਧਰ ਉੱਤੇ ਵਧਾਉਣ ਦੇ ਜਸਟਿਨ ਟਰੂਡੋ ਸਰਕਾਰ ਦੇ ਵਾਅਦੇ ਮੁਤਾਬਕ ਹੀ ਇਹ ਵਾਧਾ ਕੀਤਾ ਜਾ ਰਿਹਾ ਹੈ।
ਇਸ ਤਬਦੀਲੀ ਨਾਲ ਫੈਡਰਲ ਸਰਕਾਰ ਵੱਲੋਂ ਨਿਯੰਤਰਿਤ ਇੰਡਸਟਰੀਜ਼ ਜਿਵੇਂ ਕਿ ਇੰਟਰਨੈਸਨਲ ਤੇ ਇੰਟਰਪ੍ਰੋਵਿੰਸ਼ੀਅਲ ਟਰਾਂਸਪੋਰਟੇਸ਼ਨ, ਟੈਲੀਕਮਿਊਨਿਕੇਸਨ, ਬੈਂਕਿੰਗ, ਪੋਸਟਲ ਤੇ ਕੁਰੀਅਰ ਸਰਵਿਸਿਜ਼ ਵਿੱਚ ਕੰਮ ਕਰਨ ਵਾਲੇ ਮੁਲਾਜ਼ਮਾਂ ਨੂੰ ਫਾਇਦਾ ਹੋਵੇਗਾ। ਇਸ ਨਾਲ 18 ਸਾਲ ਤੋਂ ਘੱਟ ਉਮਰ ਦੇ ਇੰਟਰਨਜ ਤੇ ਵਰਕਰਜ਼ ਨੂੰ ਵੀ ਫਾਇਦਾ ਮਿਲੇਗਾ।
ਓਨਟਾਰੀਓ ਵਿੱਚ ਘੱਟ ਤੋਂ ਘੱਟ ਉਜਰਤਾਂ ਵਿੱਚ ਇਸ ਸਾਲ ਦੇ ਅੰਤ ਤੱਕ ਵਾਧਾ ਕੀਤਾ ਜਾਵੇਗਾ। 2023 ਵਿੱਚ ਪ੍ਰੋਵਿੰਸ਼ੀਅਲ ਘੱਟ ਤੋਂ ਘੱਟ ਉਜਰਤਾਂ ਪ੍ਰਤੀ ਘੰਟਾ 16.55 ਡਾਲਰ ਕੀਤੀਆਂ ਗਈਆਂ ਸਨ। ਡੱਗ ਫੋਰਡ ਸਰਕਾਰ ਨੇ ਅਕਤੂਬਰ ਵਿੱਚ ਆਪਣੀਆਂ ਸਾਲਾਨਾਂ ਘੱਟ ਤੋਂ ਘੱਟ ਉਜਰਤਾਂ ਵਿੱਚ ਵਾਧਾ ਕਰਨ ਦਾ ਤਹੱਈਆ ਪ੍ਰਗਟਾਇਆ ਸੀ।
Check Also
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡਾ ਡੇਅ ਮੌਕੇ ਕੈਡੀਅਨ ਕਦਰਾਂ-ਕੀਮਤਾਂ ਦੀ ਕੀਤੀ ਪ੍ਰਸੰਸਾ
ਓਟਵਾ/ਬਿਊਰੋ ਨਿਊਜ਼ : ਕੈਨੇਡਾ ਡੇਅ ਮੌਕੇ ਆਪਣੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡੀਅਨ …