1.7 C
Toronto
Wednesday, January 7, 2026
spot_img
HomeਕੈਨੇਡਾFrontਭਾਰਤ ’ਚ ਪੈਟਰੋਲ ਅਤੇ ਡੀਜ਼ਲ 2 ਰੁਪਏ ਹੋਇਆ ਸਸਤਾ

ਭਾਰਤ ’ਚ ਪੈਟਰੋਲ ਅਤੇ ਡੀਜ਼ਲ 2 ਰੁਪਏ ਹੋਇਆ ਸਸਤਾ

ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਦਿੱਤੀ ਜਾਣਕਾਰੀ


ਨਵੀਂ ਦਿੱਲੀ/ਬਿਊਰੋ ਨਿਊਜ਼ ; ਭਾਰਤ ਵਿਚ ਅਗਾਮੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਪੈਟਰੋਲੀਅਮ ਕੰਪਨੀਆਂ ਨੇ ਲੋਕਾਂ ਨੂੰ ਰਾਹਤ ਦਿੱਤੀ ਹੈ ਅਤੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ 2 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕਰ ਦਿੱਤੀ ਹੈ। ਨਵੀਆਂ ਕੀਮਤਾਂ ਅੱਜ ਸ਼ੁੱਕਰਵਾਰ ਸਵੇਰੇ 6 ਵਜੇ ਤੋਂ ਲਾਗੂ ਹੋ ਗਈਆਂ ਹਨ। ਇਸ ਤੋਂ ਪਹਿਲਾਂ 21 ਮਈ 2022 ਨੂੰ ਤੇਲ ਕੀਮਤਾਂ ਵਿਚ ਕਟੌਤੀ ਹੋਈ ਹੈ। ਪੈਟਰੋਲੀਅਮ ਅਤੇ ਨੈਚੂਰਲ ਗੈਸ ਸਬੰਧੀ ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਸ਼ੋਸ਼ਲ ਮੀਡੀਆ ਰਾਹੀਂ ਇਸਦੀ ਜਾਣਕਾਰੀ ਦਿੱਤੀ ਸੀ। ਉਨ੍ਹਾਂ ਨੇ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਪ੍ਰਤੀ ਲੀਟਰ 2 ਰੁਪਏ ਦੀ ਕਟੌਤੀ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੀ ਜਨਤਾ ਨੂੰ ਸਹੂਲਤ ਦਿੱਤੀ ਹੈ। ਇਸ ਤੋਂ ਪਹਿਲਾਂ ਵੀਰਵਾਰ ਨੂੰ ਰਾਜਸਥਾਨ ਸਰਕਾਰ ਨੇ ਆਪਣੇ ਸੂਬੇ ਵਿਚ ਡੀਜ਼ਲ ਅਤੇ ਪੈਟਰੋਲ ’ਤੇ 2 ਪ੍ਰਤੀਸ਼ਤ ਵੈਟ ਘੱਟ ਕੀਤਾ ਸੀ। ਤੇਲ ਕੀਮਤਾਂ ਵਿਚ ਹੋਈ ਕਟੌਤੀ ਨੂੰ ਸਿਆਸੀ ਮਾਹਿਰ ਲੋਕ ਸਭਾ ਚੋਣਾਂ ਨਾਲ ਜੋੜ ਕੇ ਦੇਖ ਰਹੇ ਹਨ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 2022 ’ਚ ਘਟੀਆਂ ਸਨ। ਉਸ ਸਮੇਂ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ 21 ਮਈ 2022 ਨੂੰ ਪੈਟਰੋਲ ਦੀ ਕੀਮਤ ਵਿਚ 8 ਰੁਪਏ ਅਤੇ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ ਵਿਚ 6 ਰੁਪਏ ਪ੍ਰਤੀ ਲੀਟਰ ਦੀ ਕਟੋਤੀ ਦਾ ਐਲਾਨ ਕੀਤਾ ਸੀ।

RELATED ARTICLES
POPULAR POSTS