ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਬ੍ਰਿਟਿਸ਼ ਹਮਰੁਤਬਾ ਰਿਸ਼ੀ ਸੂਨਕ ਨਾਲ ਗੱਲਬਾਤ ਕੀਤੀ ਅਤੇ ਭਾਰਤ ਤੇ ਬਰਤਾਨੀਆ ਦਰਮਿਆਨ ਮੁਕਤ ਵਪਾਰ ਸਮਝੌਤੇ (ਐੱਫਟੀਏ) ਦੇ ਨਤੀਜੇ ‘ਤੇ ਛੇਤੀ ਪਹੁੰਚਣ ਬਾਰੇ ਚਰਚਾ ਕੀਤੀ ਗਈ।
ਦੋਵਾਂ ਆਗੂਆਂ ਨੇ ਭਾਰਤ ਤੇ ਬਰਤਾਨੀਆ ਦਰਮਿਆਨ ਦੁਵੱਲੀ ਵਿਆਪਕ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਦੀ ਆਪਣੀ ਵਚਨਬੱਧਤਾ ਦੀ ਵੀ ਪੁਸ਼ਟੀ ਕੀਤੀ।
ਪ੍ਰਧਾਨ ਮੰਤਰੀ ਮੋਦੀ ਨੇ ਸੋਸ਼ਲ ਮੀਡੀਆ ਪਲੈਟਫਾਰਮ ‘ਐਕਸ’ ‘ਤੇ ਲਿਖਿਆ, ”ਪ੍ਰਧਾਨ ਮੰਤਰੀ ਰਿਸ਼ੀ ਸੂਨਕ ਨਾਲ ਗੱਲਬਾਤ ਵਧੀਆ ਰਹੀ। ਅਸੀਂ ਦੁਵੱਲੀ ਵਿਆਪਕ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਅਤੇ ਆਪਸੀ ਲਾਹੇਵੰਦ ਮੁਕਤ ਵਪਾਰ ਸਮਝੌਤੇ ਦੇ ਨਤੀਜੇ ‘ਤੇ ਛੇਤੀ ਪੰਹੁਚਣ ਲਈ ਕੰਮ ਕਰਨ ਦੀ ਆਪਣੀ ਵਚਨਬੱਧਤਾ ਦੀ ਵੀ ਪੁਸ਼ਟੀ ਕੀਤੀ।”
ਜ਼ਿਕਰਯੋਗ ਹੈ ਕਿ ਭਾਰਤ ਤੇ ਬਰਤਾਨੀਆ ਦਰਮਿਆਨ ਮੁਕਤ ਵਪਾਰ ਸਮਝੌਤੇ ਬਾਰੇ ਗੱਲਬਾਤ ਚੱਲ ਰਹੀ ਹੈ। ਦੋਵਾਂ ਦੇਸ਼ਾਂ ਦਰਮਿਆਨ ਐੱਫਟੀਏ ਸਬੰਧੀ ਗੱਲਬਾਤ 2022 ਵਿੱਚ ਸ਼ੁਰੂ ਹੋਈ ਸੀ। ਭਾਰਤ ਅਤੇ ਬਰਤਾਨੀਆਂ ਦਰਮਿਆਨ 13ਵੇਂ ਗੇੜ ਦੀ ਗੱਲਬਾਤ 18 ਸਤੰਬਰ ਤੋਂ 15 ਦਸੰਬਰ 2023 ਤੱਕ ਚੱਲੀ ਸੀ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਜਨਵਰੀ ਦੇ ਸ਼ੁਰੂ ਵਿੱਚ ਬਰਤਾਨੀਆ ਦਾ ਦੌਰਾ ਕੀਤਾ ਸੀ।
Check Also
ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ
ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ …