0.3 C
Toronto
Monday, December 29, 2025
spot_img
Homeਪੰਜਾਬਕੌਮੀ ਲੋਕ ਅਦਾਲਤ ਦੌਰਾਨ 403 ਬੈਂਚਾਂ ਵੱਲੋਂ 3.55 ਲੱਖ ਕੇਸਾਂ ਦੀ ਸੁਣਵਾਈ

ਕੌਮੀ ਲੋਕ ਅਦਾਲਤ ਦੌਰਾਨ 403 ਬੈਂਚਾਂ ਵੱਲੋਂ 3.55 ਲੱਖ ਕੇਸਾਂ ਦੀ ਸੁਣਵਾਈ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਜੱਜ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਦੀ ਅਗਵਾਈ ਹੇਠ ਐਤਵਾਰ ਨੂੰ ਸੂਬੇ ਭਰ ਵਿੱਚ ਕੌਮੀ ਲੋਕ ਅਦਾਲਤ ਲਾਈ ਗਈ।
ਇਸ ਲੋਕ ਅਦਾਲਤ ਵਿੱਚ ਕੁੱਲ 403 ਬੈਂਚਾਂ ਨੇ 3.55 ਲੱਖ ਕੇਸਾਂ ‘ਤੇ ਸੁਣਵਾਈ ਕੀਤੀ। ਇਸ ਲੋਕ ਅਦਾਲਤ ‘ਚ ਦੀਵਾਨੀ, ਘਰੇਲੂ ਝਗੜੇ, ਜਾਇਦਾਦ, ਚੈੱਕ ਬਾਊਂਸ ਤੇ ਮਜ਼ਦੂਰੀ ਸਬੰਧੀ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਮਾਮਲਿਆਂ ‘ਤੇ ਸੁਣਵਾਈ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਅਤੇ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮਨਜਿੰਦਰ ਸਿੰਘ ਵੱਲੋਂ ਕੋਰਟ ਕੰਪਲੈਕਸ ਰੋਪੜ ਅਤੇ ਹੁਸ਼ਿਆਰਪੁਰ ਦਾ ਦੌਰਾ ਕਰਕੇ ਲੋਕ ਅਦਾਲਤਾਂ ਦੇ ਬੈਚਾਂ ਦਾ ਨਿਰੀਖਣ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕੌਮੀ ਲੋਕ ਅਦਾਲਤ ਦਾ ਮੁੱਖ ਮੰਤਵ ਆਪਸੀ ਸਮਝੌਤੇ ਰਾਹੀਂ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਦੋਂ ਲੋਕ ਅਦਾਲਤਾਂ ਵਿੱਚ ਕਿਸੇ ਵੀ ਕੇਸ ਦਾ ਨਿਪਟਾਰਾ ਕੀਤਾ ਜਾਂਦਾ ਹੈ ਤਾਂ ਉਸ ਫੈਸਲੇ ਨੂੰ ਕਿਸੇ ਹੋਰ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਜਾ ਸਕਦੀ।

RELATED ARTICLES
POPULAR POSTS