ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਨੇ ਜ਼ਿਲ੍ਹਾ ਮੁਹਾਲੀ ਦੇ ਪਿੰਡ ਪੱਲਣਪੁਰ ਵਿੱਚ ਬਾਦਲ ਪਰਿਵਾਰ ਦੀ ਮਲਕੀਅਤ ਵਾਲੇ ‘ਓਬਰਾਏ ਸੁਖ ਵਿਲਾ ਰਿਜ਼ੋਰਟਜ਼ ਤੇ ਸਪਾਅ’ ਨੇੜੇ ਅੱਜ ਧਰਨਾ ਦਿੱਤਾ।ਧਰਨੇ ਦੀ ਅਗਵਾਈ ਆਮ ਆਦਮੀ ਪਾਰਟੀ ਦੇ ਖਰੜ ਤੋਂ ਉਮੀਦਵਾਰ ਕੰਵਰ ਸੰਧੂ ਨੇ ਕੀਤੀ। ‘ਆਪ’ ਆਗੂਆਂ ਦਾ ਦੋਸ਼ ਸੀ ਕਿ ਇਹ ਹੋਟਲ ਬਾਦਲ ਪਰਿਵਾਰ ਨੇ ਗ਼ੈਰਕਾਨੂੰਨੀ ਤਰੀਕੇ ਨਾਲ ਬਣਾਇਆ ਹੈ। ‘ਆਪ’ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਲੁੱਟ ਕੇ ਬਾਦਲ ਪਰਿਵਾਰ ਨੇ ਪੈਸਾ ਇਸ ਹੋਟਲ ਵਿੱਚ ਲਾਇਆ ਹੈ। ਆਮ ਆਦਮੀ ਪਾਰਟੀ ਦੇ ਆਗੂਆਂ ਨੇ ਹੋਟਲ ਦੇ ਬਿਲਕੁਲ ਅੱਗੇ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਸੀ ਪਰ ਪੁਲਿਸ ਨੇ ਇਨ੍ਹਾਂ ਨੂੰ ਪਹਿਲਾਂ ਹੀ ਸੜਕ ਉੱਤੇ ਰੋਕ ਲਿਆ।
Check Also
ਪੰਜਾਬ ਵਿਚ ਬਦਲੀਆਂ ਦੇ ਹੁਕਮ ਪੰਜਾਬੀ ਭਾਸ਼ਾ ’ਚ ਹੋਣ ਲੱਗੇ ਜਾਰੀ
ਪਹਿਲਾਂ ਬਦਲੀਆਂ ਦੇ ਹੁਕਮ ਜਾਰੀ ਹੁੰਦੇ ਸਨ ਅੰਗਰੇਜ਼ੀ ਭਾਸ਼ਾ ’ਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ …