Breaking News
Home / ਪੰਜਾਬ / ਅੰਮ੍ਰਿਤਸਰ ਤੋਂ ਬਗੈਰ ਹੋਰ ਕਿਸੇ ਥਾਂ ਤੋਂ ਚੋਣ ਨਹੀਂ ਲੜਾਂਗਾ: ਨਵਜੋਤ ਸਿੱਧੂ

ਅੰਮ੍ਰਿਤਸਰ ਤੋਂ ਬਗੈਰ ਹੋਰ ਕਿਸੇ ਥਾਂ ਤੋਂ ਚੋਣ ਨਹੀਂ ਲੜਾਂਗਾ: ਨਵਜੋਤ ਸਿੱਧੂ

ਪਟਿਆਲਾ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਖਿਆ ਕਿ ਅੰਮ੍ਰਿਤਸਰ ਵਾਸੀਆਂ ਨਾਲ ਉਸ ਨੇ ਵਾਅਦਾ ਕੀਤਾ ਸੀ ਕਿ ਜੇਕਰ ਉਹ ਚੋਣ ਲੜੇਗਾ ਤਾਂ ਸਿਰਫ਼ ਅੰਮ੍ਰਿਤਸਰ ਤੋਂ ਹੀ ਲੜੇਗਾ। ਉਨ੍ਹਾਂ ਕਿਹਾ ਕਿ ਵਿਰੋਧੀਆਂ ਵੱਲੋਂ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ‘ਤੇ ਗ਼ੌਰ ਨਾ ਕੀਤੀ ਜਾਵੇ ਸਗੋਂ ਉਸ ਵੱਲੋਂ ਕੀਤੇ ਵਾਅਦੇ ਵੱਲ ਧਿਆਨ ਦਿੱਤਾ ਜਾਵੇ। ਇਸ ਦੇ ਨਾਲ ਹੀ ਨਵਜੋਤ ਸਿੱਧੂ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਵੀ ਜਵਾਬ ਦਿੰਦਿਆਂ ਕਿਹਾ ਕਿ ਉਹ ਮੁੱਦਿਆਂ ਤੋਂ ਧਿਆਨ ਭਟਕਾਉਣ ਦੀ ਥਾਂ ਸਿੱਧੀ ਤੇ ਸਪਸ਼ਟ ਗੱਲ ਕਰਨ। ਸਿੱਧੂ ਨੇ ਕਿਹਾ ਕਿ ਜਦੋਂ ਉਸ ਨੂੰ ਅੰਮ੍ਰਿਤਸਰ ਤੋਂ ਚੋਣ ਲੜਨ ਲਈ ਕਿਹਾ ਗਿਆ ਸੀ ਤਾਂ ਉਸ ਵੇਲੇ ਉਸ ਨੇ ਹਲਕਾ ਵਾਸੀਆਂ ਨਾਲ ਵਾਅਦਾ ਕੀਤਾ ਸੀ ਕਿ ਉਹ ਸਿਰਫ਼ ਅੰਮ੍ਰਿਤਸਰ ਤੋਂ ਹੀ ਚੋਣ ਲੜੇਗਾ ਕਿਉਂਕਿ ਅੰਮ੍ਰਿਤਸਰ ਉਸ ਦੀ ਕਰਮ ਭੂਮੀ ਹੈ ਤੇ ਗੁਰੂ ਦਾ ਦਰ ਹੈ। ਜੇਕਰ ਉਹ ਅੰਮ੍ਰਿਤਸਰ ਤੋਂ ਚੋਣ ਨਹੀਂ ਲੜੇਗਾ ਤਾਂ ਕਿਤੋਂ ਵੀ ਚੋਣ ਨਹੀਂ ਲੜੇਗਾ। ਉਨ੍ਹਾਂ ਸਪਸ਼ਟ ਕੀਤਾ ਕਿ ਉਹ ਟਿਕਟ ਨਹੀਂ ਮੰਗਦਾ ਨਾ ਹੀ ਉਸ ਨੂੰ ਕੋਈ ਲਾਲਚ ਹੈ, ਉਹ ਤਾਂ ਪੰਜਾਬ ਦੀ ਸੇਵਾ ਕਰਨੀ ਚਾਹੁੰਦਾ ਹੈ।
ਸਿੱਧੂ ਨੇ ਦੁਹਰਾਇਆ ਕਿ ਭਗਵੰਤ ਮਾਨ ਨੂੰ ਪੁੱਛੋ ਕਿ ਉਨ੍ਹਾਂ ਉਸ (ਸਿੱਧੂ) ਦੇ ਡਿਪਟੀ ਸੀਐੱਮ ਵਜੋਂ ਕਾਂਗਰਸ ਵਿੱਚ ਸ਼ਾਮਲ ਹੋਣ ਦੀ ਪੇਸ਼ਕਸ਼ ਕੀਤੀ ਸੀ ਜਾਂ ਨਹੀਂ। ਇਸ ਤੋਂ ਇਲਾਵਾ ਉਸ (ਸਿੱਧੂ) ਨੂੰ ਆਮ ਆਦਮੀ ਪਾਰਟੀ ਦਾ ਸੀਐੱਮ ਚਿਹਰਾ ਬਣਾ ਕੇ ਤੇ ਆਪ ਡਿਪਟੀ ਸੀਐਮ ਬਣ ਕੇ ਕੰਮ ਕਰਨ ਬਾਰੇ ਵੀ ਕਿਹਾ ਸੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਮੁੱਦਿਆਂ ‘ਤੇ ਗੱਲ ਕੀਤੀ ਜਾਵੇ।

Check Also

ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ

ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …