ਕਿਹਾ, ਚੋਣਾਂ ਦੌਰਾਨ ਉਨ੍ਹਾਂ ਦੀ ਹੋ ਸਕਦੀ ਹੈ ਹੱਤਿਆ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਭਗਵੰਤ ਮਾਨ ਦੀ ਜਾਨ ਨੂੰ ਖ਼ਤਰਾ ਦੱਸਿਆ ਜਾ ਰਿਹਾ ਹੈ। ਮਾਨ ਨੇ ਖੁਫੀਆਂ ਏਜੰਸੀਆਂ ਦੀ ਰਿਪੋਰਟ ਦੇ ਆਧਾਰ ਉੱਤੇ ਇਹ ਖ਼ਦਸ਼ਾ ਪ੍ਰਗਟਾਇਆ ਕਿ ਚੋਣਾਂ ਦੌਰਾਨ ਉਨ੍ਹਾਂ ਦੀ ਹੱਤਿਆ ਵੀ ਹੋ ਸਕਦੀ ਹੈ। ਭਗਵੰਤ ਮਾਨ ਆਮ ਆਦਮੀ ਪਾਰਟੀ ਦੇ ਪੰਜਾਬ ਵਿੱਚ ਸਟਾਰ ਪ੍ਰਚਾਰਕ ਹੋਣ ਦੇ ਨਾਲ-ਨਾਲ ਜਲਾਲਾਬਾਦ ਵਿਖੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਖ਼ਿਲਾਫ਼ ਚੋਣ ਲੜ ਰਹੇ ਹਨ।
ਇਸ ਦੇ ਨਾਲ ਹੀ ਜਲਾਲਾਬਾਦ ਦੇ ਪਿੰਡ ਕੰਧਵਾਲਾ ਹਾਜ਼ਿਰ ਖ਼ਾਨ ਵਿੱਚ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਕਾਫ਼ਲੇ ਉੱਤੇ ਹੋਏ ਪਥਰਾਅ ਬਾਰੇ ਭਗਵੰਤ ਮਾਨ ਨੇ ਆਪਣੀ ਚੁੱਪੀ ਤੋੜੀ ਹੈ। ਮਾਨ ਨੇ ਆਖਿਆ ਹੈ ਕਿ ਉਨ੍ਹਾਂ ਨੇ ਲੋਕਾਂ ਨੂੰ ਅਕਾਲੀਆਂ ਉੱਤੇ ਪਥਰਾਅ ਕਰਨ ਲਈ ਨਹੀਂ ਉਕਸਾਇਆ। ਭਗਵੰਤ ਮਾਨ ਨੇ ਆਖਿਆ ਕਿ ਸੂਬੇ ਦੇ ਲੋਕ ਇਸ ਕਦਰ ਦੁਖੀ ਹਨ ਕਿ ਉਹ ਗ਼ੁੱਸੇ ਵਿੱਚ ਆ ਕੇ ਇਨ੍ਹਾਂ ਨੂੰ ਪੱਥਰ ਮਾਰ ਰਹੇ ਹਨ। ਉਨ੍ਹਾਂ ਆਖਿਆ ਕਿ ਬਾਦਲ ਪਰਿਵਾਰ ਦੀਆਂ ਬੱਸਾਂ ਨੂੰ ਵੀ ਲੋਕ ਆਉਣ ਵਾਲੇ ਦਿਨਾਂ ਵਿੱਚ ਪੱਥਰ ਮਾਰਨਗੇ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …