Breaking News
Home / ਕੈਨੇਡਾ / Front / ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਸ਼ਨੀਵਾਰ ਨੂੰ ਕਰਨਗੇ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ

ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਸ਼ਨੀਵਾਰ ਨੂੰ ਕਰਨਗੇ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ

ਸ਼ਡਿਊਲ ਜਾਰੀ ਹੁੰਦੀਆਂ ਹੀ ਪੂਰੇ ਦੇਸ਼ ’ਚ ਲੱਗ ਜਾਵੇਗਾ ਚੋਣ ਜਾਬਤਾ


ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਦੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਵੱਲੋਂ ਲੋਕ ਸਭਾ ਚੋਣਾਂ 2024 ਅਤੇ ਕੁੱਝ ਰਾਜਾਂ ਦੀਆਂ ਵਿਧਾਨ ਸਭਾ ਦੀਆਂ ਚੋਣਾਂ ਸਬੰਧੀ ਤਰੀਕਾਂ ਦਾ ਭਲਕੇ ਸ਼ਨੀਵਾਰ 16 ਮਾਰਚ ਨੂੰ ਐਲਾਨ ਕਰ ਦਿੱਤਾ ਜਾਵੇਗਾ। ਚੋਣ ਕਮਿਸ਼ਨਰ ਵੱਲੋਂ ਦੁਪਹਿਰ 3 ਵਜੇ ਇਕ ਪ੍ਰੈਸ ਕਾਨਫਰੰਸ ਕਰਕੇ ਚੋਣਾਂ ਦੀਆਂ ਤਰੀਕਾਂ ਸਬੰਧੀ ਐਲਾਨ ਕੀਤਾ ਜਾਵੇਗਾ ਅਤੇ ਇਲੈਕਸ਼ਨ ਕਮਿਸ਼ਨ ਇੰਡੀਆ ਦੇ ਸ਼ੋਸ਼ਲ ਮੀਡੀਆ ਪਲੇਟ ਫਾਰਮ ਤੋਂ ਇਸ ਦਾ ਸਿੱਧਾ ਪ੍ਰਸਾਰਣ ਕੀਤਾ ਜਾਵੇਗਾ। ਚੋਣਾਂ ਸਬੰਧੀ ਸ਼ਡਿਊਲ ਜਾਰੀ ਹੁੰਦਿਆਂ ਹੀ ਪੂਰੇ ਭਾਰਤ ਵਿਚ ਚੋਣ ਜ਼ਾਬਤਾ ਵੀ ਲਾਗੂ ਹੋ ਜਾਵੇਗਾ। 2024 ਦੀਆਂ ਲੋਕ ਸਭਾ ਚੋਣਾਂ ਦੌਰਾਨ 97 ਕਰੋੜ ਲੋਕ ਵੋਟ ਪਾ ਸਕਣਗੇ। ਚੋਣ ਕਮਿਸ਼ਨ ਵੱਲੋਂ ਲੰਘੀ 8 ਫਰਵਰੀ ਨੂੰ ਸਾਰੇ 28 ਰਾਜਾਂ ਅਤੇ 8 ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਵੋਟਰਾਂ ਨਾਲ ਜੁੜੀ ਇਕ ਸਪੈਸ਼ਲ ਸਮਰੀ ਰਿਵੀਜਨ ਰਿਪੋਰਟ ਜਾਰੀ ਕੀਤੀ ਗਈ ਸੀ। ਜਿਸ ’ਚ ਦੱਸਿਆ ਗਿਆ ਸੀ ਕਿ ਵੋਟਿੰਗ ਲਿਸਟ ’ਚ 18 ਤੋਂ 29 ਸਾਲ ਦੀ ਉਮਰ ਵਾਲੇ 2 ਕਰੋੜ ਨਵੇਂ ਵੋਟਰਾਂ ਨੂੰ ਜੋੜਿਆ ਗਿਆ ਹੈ। 2019 ਦੀਆਂ ਲੋਕ ਸਭਾ ਚੋਣਾਂ ਦੇ ਮੁਕਾਬਲੇ ਰਜਿਸਟਰਡ ਵੋਟਰਾਂ ਦੀ ਗਿਣਤੀ ਵਿਚ 6 ਫੀਸਦੀ ਦਾ ਵਾਧਾ ਹੋਇਆ ਹੈ।

Check Also

ਪੰਜਾਬ ਯੂਨੀਵਰਸਿਟੀ ’ਚ ਸੈਨੇਟ ਚੋਣਾਂ ਦਾ ਐਲਾਨ ਜਲਦ

ਇਸੇ ਮਹੀਨੇ ਜਾਰੀ ਹੋ ਸਕਦਾ ਹੈ ਨੋਟੀਫਿਕੇਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਸੈਨੇਟ ਚੋਣਾਂ …