11.9 C
Toronto
Saturday, October 18, 2025
spot_img
HomeਕੈਨੇਡਾFrontਮਸ਼ਹੂਰ ਬਾਲੀਵੁੱਡ ਗਾਇਕਾ ਅਨੁਰਾਧਾ ਪੌਡਵਾਲ ਭਾਜਪਾ ’ਚ ਸ਼ਾਮਲ

ਮਸ਼ਹੂਰ ਬਾਲੀਵੁੱਡ ਗਾਇਕਾ ਅਨੁਰਾਧਾ ਪੌਡਵਾਲ ਭਾਜਪਾ ’ਚ ਸ਼ਾਮਲ

ਭਾਜਪਾ ਦੇ ਰਾਜ ਸਭਾ ਮੈਂਬਰ ਅਜੇ ਪ੍ਰਤਾਪ ਸਿੰਘ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ


ਨਵੀਂ ਦਿੱਲੀ/ਬਿਊਰੋ ਨਿਊਜ਼ : ਮਸਹੂਰ ਬਾਲੀਵੁੱਡ ਗਾਇਕਾ ਅਨੁਰਾਧਾ ਪੌਡਵਾਲ ਲੋਕ ਸਭਾ ਚੋਣਾਂ ਤੋਂ ਪਹਿਲਾਂ ਅੱਜ ਇਥੇ ਭਾਜਪਾ ’ਚ ਸਾਮਲ ਹੋ ਗਈ। ਭਾਜਪਾ ਹੈੱਡਕੁਆਰਟਰ ਵਿਖੇ ਪਾਰਟੀ ਆਗੂਆਂ ਦੀ ਅਗਵਾਈ ’ਚ ਗਾਇਕਾ ਅਨੁਰਾਧਾ ਪੌਡਵਾਲ ਨੇ ਪਾਰਟੀ ਦੀ ਮੈਂਬਰਸ਼ਿਪ ਹਾਸਲ ਕੀਤੀ। ਇਸ ਮੌਕੇ ਭਾਜਪਾ ਆਗੂਆਂ ਨੇ ਕਿਹਾ ਕਿ ਅਨੁਰਾਧਾ ਜੀ ਨੂੰ ਪਾਰਟੀ ਵਿਚ ਬਣਦਾ ਸਨਮਾਨ ਦਿੱਤਾ ਜਾਵੇਗਾ। ਪਾਰਟੀ ਵਿਚ ਸ਼ਾਮਲ ਹੋਣ ਤੋਂ ਬਾਅਦ ਪੌਡਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਾਰੀਫ ਕੀਤੀ ਅਤੇ ਕਿਹਾ ਕਿ ਉਹ ਮੋਦੀ ਦੀ ਅਗਵਾਈ ਵਾਲੀ ਪਾਰਟੀ ਵਿੱਚ ਸ਼ਾਮਲ ਹੋ ਕੇ ਖੁਸ ਹਨ। ਉਨ੍ਹਾਂ ਅੱਗੇ ਕਿਹਾ ਕਿ ਪਾਰਟੀ ਮੈਨੂੰ ਜੋ ਵੀ ਜ਼ਿੰਮੇਵਾਰੀ ਸੌਂਪੇਗੀ ਮੈਂ ਉਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਦੀ ਕੋਸ਼ਿਸ਼ ਕਰਾਂਗਾ। ਅਨੁਰਾਧਾ ਪੌਡਵਾਲ ਨੂੰ ਦੇਸ਼ ਦੇ ਚੌਥੇ ਸਰਵਉੱਚ ਨਾਗਰਿਕ ਸਨਮਾਨ ਪਦਮਸ੍ਰੀ ਨਾਲ ਸਨਮਾਨਿਤ ਕੀਤਾ ਜਾ ਚੁੱਕਿਆ ਹੈ। ਉਧਰ ਭਾਰਤੀ ਜਨਤਾ ਪਾਰਟੀ ਦੇ ਰਾਜ ਸਭਾ ਮੈਂਬਰ ਅਜੇ ਪ੍ਰਤਾਪ ਸਿੰਘ ਨੇ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ।

RELATED ARTICLES
POPULAR POSTS