19 C
Toronto
Wednesday, May 27, 2026
spot_img
HomeਕੈਨੇਡਾFrontਸਿੱਧੂ ਮੂਸੇਵਾਲਾ ਦੀ ਮਾਂ ਨੇ ਬੇਟੇ ਨੂੰ ਦਿੱਤਾ ਜਨਮ; ਪਿਤਾ ਬਲਕੌਰ ਸਿੰਘ...

ਸਿੱਧੂ ਮੂਸੇਵਾਲਾ ਦੀ ਮਾਂ ਨੇ ਬੇਟੇ ਨੂੰ ਦਿੱਤਾ ਜਨਮ; ਪਿਤਾ ਬਲਕੌਰ ਸਿੰਘ ਨੇ ਸਾਂਝੀ ਕੀਤੀ ਜਾਣਕਾਰੀ

ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਨੇ ਅੱਜ ਬੇਟੇ ਨੂੰ ਜਨਮ ਦਿੱਤਾ ਹੈ। ਸਵੇਰੇ ਕਰੀਬ 5 ਵਜੇ ਬਠਿੰਡਾ ਦੇ ਨਿੱਜੀ ਹਸਪਤਾਲ ਵਿਚ ਬੱਚੇ ਦਾ ਜਨਮ ਹੋਇਆ ਹੈ। ਸ਼ੁਭਦੀਪ ਸਿੰਘ ਸਿੱਧੂ (ਸਿੱਧੂ ਮੂਸੇਵਾਲਾ) ਦੇ ਪਿਤਾ ਬਲਕੌਰ ਸਿੰਘ ਨੇ ਖੁਦ ਇਸ ਸਬੰਧੀ ਜਾਣਕਾਰੀ ਸੋਸ਼ਲ ਮੀਡੀਆ ’ਤੇ ਸ਼ੇਅਰ ਕੀਤੀ ਹੈ। ਉਨ੍ਹਾਂ ਨੇ ਬੱਚੇ ਦੀ ਫੋਟੋ ਨੂੰ ਵੀ ਸ਼ੇਅਰ ਕੀਤਾ ਹੈ। ਬਲਕੌਰ ਸਿੰਘ ਨੇ ਲਿਖਿਆ ਕਿ ਸ਼ੁਭਦੀਪ ਨੂੰ ਚਾਹੁਣ ਵਾਲੀਆਂ ਲੱਖਾਂ-ਕਰੋੜਾਂ ਰੂਹਾਂ ਦੀਆਂ ਅਸੀਸਾਂ ਨਾਲ ਅਕਾਲ ਪੁਰਖ ਨੇ ਸਾਡੀ ਝੋਲੀ ’ਚ ਸ਼ੁਭ ਦਾ ਛੋਟਾ ਭਰਾ ਪਾਇਆ ਹੈ। ਵਾਹਿਗੁਰੂ ਦੀਆਂ ਬਖ਼ਸਿਸ਼ਾਂ ਸਦਕਾ ਪਰਿਵਾਰ ਤੰਦਰੁਸਤ ਹੈ ਅਤੇ ਸਾਰੇ ਸ਼ੁਭ ਚਿੰਤਕਾਂ ਦਾ ਅਥਾਹ ਪਿਆਰ ਲਈ ਸ਼ੁਕਰਗੁਜ਼ਾਰ ਹਾਂ। ਜ਼ਿਕਰਯੋਗ ਹੈ ਕਿ ਮਾਂ ਬਣਨ ਲਈ ਚਰਨ ਕੌਰ ਨੇ ਆਈ.ਵੀ.ਐਫ. ਤਕਨੀਕ ਦਾ ਸਹਾਰਾ ਲਿਆ ਹੈ।
RELATED ARTICLES
POPULAR POSTS