![](https://parvasinewspaper.com/wp-content/uploads/2024/03/Arvind-Kejrwial-1-1.jpg)
ਸ਼ਰਾਬ ਨੀਤੀ ਮਾਮਲੇ ’ਚ 21 ਮਾਰਚ ਅਤੇ ਜਲ ਬੋਰਡ ਮਾਮਲੇ ’ਚ 18 ਮਾਰਚ ਨੂੰ ਪੁੱਛਗਿੱਛ ਲਈ ਸੱਦਿਆ
ਨਵੀਂ ਦਿੱਲੀ/ਬਿਊਰੋ ਨਿਊਜ਼
ਇਨਫੋਰਸਮੈਂਟ ਡਾਇਰੈਕਰੇਟ (ਈਡੀ) ਨੇ ਅੱਜ ਐਤਵਾਰ 17 ਮਾਰਚ ਨੂੰ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਦੋ ਸੰਮਨ ਜਾਰੀ ਕੀਤੇ ਹਨ। ਦਿੱਲੀ ਸ਼ਰਾਬ ਨੀਤੀ ਮਾਮਲੇ ਵਿਚ ਕੇਜਰੀਵਾਲ ਨੂੰ 9ਵੀਂ ਵਾਰ ਸੰਮਨ ਭੇਜ ਕੇ 21 ਮਾਰਚ ਨੂੰ ਪੁੱਛਗਿੱਛ ਦੇ ਲਈ ਬੁਲਾਇਆ ਗਿਆ ਹੈ। ਇਸ ਮਾਮਲੇ ਵਿਚ ਈਡੀ ਇਸ ਤੋਂ ਪਹਿਲਾਂ ਵੀ ਕੇਜਰੀਵਾਲ ਨੂੰ 8 ਵਾਰ ਸੰਮਨ ਭੇਜ ਚੁੱਕੀ ਹੈ। ਪਰ ਉਹ ਇਕ ਵਾਰ ਵੀ ਪੁੱਛਗਿੱਛ ਲਈ ਪੇਸ਼ ਨਹੀਂ ਹੋਏ ਹਨ। ਇਸ ਤੋਂ ਇਲਾਵਾ ਦਿੱਲੀ ਜਲ ਬੋਰਡ ਵਿਚ ਹੋਈ ਮਨੀ ਲਾਂਡਰਿੰਗ ਦੇ ਮਾਮਲੇ ਵਿਚ ਵੀ ਅਰਵਿੰਦ ਕੇਜਰੀਵਾਲ ਨੂੰ 18 ਮਾਰਚ ਨੂੰ ਪੁੱਛਗਿੱਛ ਲਈ ਸੱਦਿਆ ਹੈ। ਸੀਬੀਆਈ ਨੇ ਜੁਲਾਈ 2022 ਵਿਚ ਬੋਰਡ ਦੀ ਟੈਂਡਰ ਪ੍ਰੋਸੈਸ ਵਿਚ ਭਿ੍ਰਸ਼ਟਾਚਾਰ ਅਤੇ ਰਿਸ਼ਵਤਖੋਰੀ ਦੇ ਮਾਮਲੇ ਵਿਚ ਕੇਸ ਦਰਜ ਕੀਤੀ ਸੀ। ਸੀਬੀਆਈ ਦੀ ਐਫ.ਆਈ.ਆਰ. ਨੂੰ ਅਧਾਰ ਬਣਾ ਕੇ ਈਡੀ ਨੇ ਦਿੱਲੀ ਜਲ ਬੋਰਡ ਦੀ ਟੈਂਡਰ ਪ੍ਰਕਿਰਿਆ ਵਿਚ ਬੇਨਿਯਮੀਆਂ ਦੇ ਦੋ ਵੱਖ-ਵੱਖ ਮਾਮਲਿਆਂ ਦੀ ਜਾਂਚ ਸ਼ੁਰੂ ਕੀਤੀ ਸੀ। ਉਧਰ ਦੂਜੇ ਪਾਸੇ ਅਰਵਿੰਦ ਕੇਜਰੀਵਾਲ ਇਨ੍ਹਾਂ ਸਾਰੇ ਸੰਮਨਾਂ ਨੂੰ ਰਾਜਨੀਤੀ ਤੋਂ ਪ੍ਰੇਰਿਤ ਦੱਸਦੇ ਆ ਰਹੇ ਹਨ।