ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਪਾਰਟੀ ਦੇਸ਼ ਆਜ਼ਾਦ ਹੋਣ ਮਗਰੋਂ ਹੁਣ ਤੱਕ ਲਗਾਤਾਰ ਚੋਣ ਮਨੋਰਥ ਪੱਤਰ ਜਾਰੀ ਕਰਦੀ ਆ ਰਹੀ ਹੈ, ਪਰ ਇਨ੍ਹਾਂ ਦਾਅਵਿਆਂ ‘ਤੇ ਹੋਇਆ ਕੁਝ ਵੀ ਨਹੀਂ। ਮੁੱਖ ਮੰਤਰੀ ਬਾਦਲ ਨੇ ਕਾਂਗਰਸ ਦੇ ਚੋਣ ਮਨੋਰਥ ਪੱਤਰ ਨੂੰ ਝੂਠ ਦਾ ਪੁਲੰਦਾ ਕਰਾਰ ਦਿੰਦਿਆਂ ਕਿਹਾ ਕਿ ਦਾਅਵਾ ਕੀਤਾ ਜਾ ਰਿਹਾ ਹੈ ਕਿ ਕਿਸਾਨਾਂ ਦੇ ਕਰਜ਼ ਮਾਫ ਕੀਤੇ ਜਾਣਗੇ, ਪਰ ਕਾਂਗਰਸ ਆਪਣਾ ਵਾਅਦਾ ਕਦੇ ਪੂਰਾ ਨਹੀਂ ਕਰਦੀ। ਪੰਜਾਬ ਵਿਚੋਂ ਨਸ਼ਾ ਚਾਰ ਹਫਤਿਆਂ ਅੰਦਰ ਖਤਮ ਕਰਨ ਦੇ ਦਾਅਵੇ ‘ਤੇ ਟਿੱਪਣੀ ਕਰਦਿਆਂ ਬਾਦਲ ਨੇ ਕਿਹਾ ਕਿ ਚਾਰ ਹਫਤਿਆਂ ਵਿਚ ਤਾਂ ਬੁਖਾਰ ਨਹੀਂ ਉੱਤਰਦਾ ਤੇ ਇਹ ਨਸ਼ਾ ਕਿਵੇਂ ਖਤਮ ਕਰਨਗੇ। ਇਸ ਤੋਂ ਇਲਾਵਾ ਮੁੱਖ ਮੰਤਰੀ ਬਾਦਲ ਨੇ ਕਾਂਗਰਸ ਦੇ ਹਰ ਵਾਅਦੇ ਨੂੰ ਝੂਠਾ ਕਰਾਰ ਦਿੰਦਿਆਂ ਟਿੱਪਣੀਆਂ ਕੀਤੀਆਂ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …