25.5 C
Toronto
Tuesday, August 11, 2026
spot_img
HomeਕੈਨੇਡਾFrontਚੋਣ ਜ਼ਾਬਤੇ ਤੋਂ ਪਹਿਲਾਂ ਬਾਲ ਮੁਕੰਦ ਸ਼ਰਮਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ...

ਚੋਣ ਜ਼ਾਬਤੇ ਤੋਂ ਪਹਿਲਾਂ ਬਾਲ ਮੁਕੰਦ ਸ਼ਰਮਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਨਿਯੁਕਤ

ਚੋਣ ਜ਼ਾਬਤੇ ਤੋਂ ਪਹਿਲਾਂ ਬਾਲ ਮੁਕੰਦ ਸ਼ਰਮਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਨਿਯੁਕਤ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਚੋਣ ਜ਼ਾਬਤੇ ਤੋਂ ਪਹਿਲਾਂ ਬਾਲ ਮੁਕੰਦ ਸ਼ਰਮਾ ਨੂੰ ਪੰਜਾਬ ਰਾਜ ਖੁਰਾਕ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਬਾਲ ਮੁਕੰਦ ਸ਼ਰਮਾ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਲੁਧਿਆਣਾ ਤੋਂ ਐਗਰੀਕਲਚਰ ਵਿੱਚ ਬੀਐੱਸਸੀ ਦੀ ਡਿਗਰੀ ਕੀਤੀ ਹੋਈ ਹੈ ਅਤੇ ਉਨ੍ਹਾਂ ਨੂੰ ਗੋਲਡ ਮੈਡਲ ਨਾਲ ਸਨਮਾਨਿਤ ਕੀਤਾ ਗਿਆ ਸੀ। ਉਨ੍ਹਾਂ ਬਾਅਦ ਵਿੱਚ ਇਸੇ ਯੂਨੀਵਰਸਿਟੀ ਤੋਂ ਐੱਮਬੀਏ ਕੀਤੀ। ਮਾਰਕਫੈੱਡ ਵਿੱਚ ਜ਼ਿਲ੍ਹਾ ਮੈਨੇਜਰ ਵਜੋਂ ਆਪਣੇ ਕਰੀਅਰ ਦੀ ਸ਼ੁਰੂਆਤ ਕਰਦਿਆਂ ਉਨ੍ਹਾਂ ਸ਼ਾਨਦਾਰ ਸੇਵਾਵਾਂ ਨਿਭਾਈਆਂ। ਉਹ ਜਲੰਧਰ ਅਤੇ ਲੁਧਿਆਣਾ ਵਿੱਚ ਡੀਐਮ ਮਾਰਕਫੈੱਡ ਰਹੇ ਅਤੇ ਏਐਮਡੀ ਵਜੋਂ ਮਾਰਕਫੈੱਡ ਵਿੱਚੋਂ ਸੇਵਾਮੁਕਤ ਹੋਏ ਹਨ।
RELATED ARTICLES
POPULAR POSTS