27.7 C
Toronto
Saturday, August 1, 2026
spot_img
HomeਕੈਨੇਡਾFrontਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਚੋਣ ਪ੍ਰੋਗਰਾਮ ਜਾਰੀ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਚੋਣ ਪ੍ਰੋਗਰਾਮ ਜਾਰੀ

7 ਮਈ ਤੋਂ ਭਰੀਆਂ ਜਾਣਗੀਆਂ ਨਾਮਜ਼ਦਗੀਆਂ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਪੰਜਾਬ ਸੂਬੇ ਲਈ ਲੋਕ ਸਭਾ ਚੋਣਾਂ 2024 ਦਾ ਚੋਣ ਪ੍ਰੋਗਰਾਮ ਜਾਰੀ ਕਰ ਦਿੱਤਾ ਹੈ। ਇਸ ਸਬੰਧੀ ਅਹਿਮ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਚੋਣਾਂ ਲਈ ਗਜ਼ਟ ਨੋਟੀਫਿਕੇਸ਼ਨ 7 ਮਈ, 2024 (ਮੰਗਲਵਾਰ) ਨੂੰ ਜਾਰੀ ਕੀਤਾ ਜਾਣਾ ਤੈਅ ਹੋਇਆ ਹੈ। ਨਾਮਜ਼ਦਗੀਆਂ ਲਈ ਅੰਤਿਮ ਮਿਤੀ 14 ਮਈ, 2024 (ਮੰਗਲਵਾਰ) ਨਿਰਧਾਰਤ ਕੀਤੀ ਗਈ ਹੈ ਜਦਕਿ ਨਾਮਜ਼ਦਗੀਆਂ ਦੀ ਪੜਤਾਲ 15 ਮਈ, 2024 (ਬੁੱਧਵਾਰ) ਨੂੰ ਹੋਵੇਗੀ। ਉਮੀਦਵਾਰ 17 ਮਈ, 2024 (ਸ਼ੁੱਕਰਵਾਰ) ਤਕ ਆਪਣੀਆਂ ਨਾਮਜ਼ਦਗੀਆਂ ਵਾਪਸ ਲੈ ਸਕਦੇ ਹਨ। ਪੰਜਾਬ ’ਚ 1 ਜੂਨ, 2024 (ਸ਼ਨਿਚਰਵਾਰ) ਨੂੰ ਵੋਟਾਂ ਪੈਣਗੀਆਂ, ਜਦਕਿ ਪੰਜਾਬ ਸਮੇਤ ਪੂਰੇ ਦੇਸ਼ ’ਚ 4 ਜੂਨ, 2024 (ਮੰਗਲਵਾਰ) ਨੂੰ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ।
ਸਿਬਿਨ ਸੀ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ 16 ਮਾਰਚ, 2024 ਨੂੰ ਚੋਣ ਪ੍ਰੋਗਰਾਮ ਐਲਾਨੇ ਜਾਣ ਤੋਂ ਬਾਅਦ, ਪੰਜਾਬ ਰਾਜ ਵਿੱਚ ਆਦਰਸ਼ ਚੋਣ ਜ਼ਾਬਤਾ (ਐਮ.ਸੀ.ਸੀ) ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤਾ ਗਿਆ ਹੈ। ਇਹ ਆਦਰਸ਼ ਚੋਣ ਜ਼ਾਬਤਾ ਸਾਰੇ ਉਮੀਦਵਾਰਾਂ, ਰਾਜਨੀਤਿਕ ਪਾਰਟੀਆਂ, ਰਾਜ ਸਰਕਾਰ ਦੇ ਨਾਲ-ਨਾਲ ਕੇਂਦਰ ਸਰਕਾਰ ’ਤੇ ਵੀ ਲਾਗੂ ਹੋਵੇਗਾ।
RELATED ARTICLES
POPULAR POSTS