Breaking News
Home / ਕੈਨੇਡਾ / Front / ਕੇਜਰੀਵਾਲ ਅੱਜ 18 ਮਾਰਚ ਨੂੰ ਵੀ ਈਡੀ ਸਾਹਮਣੇ ਨਹੀਂ ਹੋਏ ਪੇਸ਼

ਕੇਜਰੀਵਾਲ ਅੱਜ 18 ਮਾਰਚ ਨੂੰ ਵੀ ਈਡੀ ਸਾਹਮਣੇ ਨਹੀਂ ਹੋਏ ਪੇਸ਼

ਆਮ ਆਦਮੀ ਪਾਰਟੀ ਨੇ ਸੰਮਨਾਂ ਨੂੰ ਦੱਸਿਆ ਗੈਰਕਾਨੂੰਨੀ
ਨਵੀਂ ਦਿੱਲੀ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ  ਦਿੱਲੀ ਜਲ ਬੋਰਡ ਨਾਲ ਜੁੜੇ ਮਨੀ ਲਾਂਡਰਿੰਗ ਦੇ ਮਾਮਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਸਾਹਮਣੇ ਅੱਜ ਵੀ ਪੇਸ਼ ਨਹੀਂ ਹੋਏ। ਧਿਆਨ ਰਹੇ ਕਿ ਈਡੀ ਨੇ ਕੇਜਰੀਵਾਲ ਨੂੰ ਲੰਘੇ ਕੱਲ੍ਹ 17 ਮਾਰਚ ਨੂੰ ਸੰਮਨ ਭੇਜ ਕੇ ਅੱਜ 18 ਮਾਰਚ ਨੂੰ ਪੁੱਛਗਿੱਛ ਲਈ ਸੱਦਿਆ ਸੀ। ਉਧਰ ਦੂਜੇ ਪਾਸੇ ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਨੂੰ ਭੇਜੇ ਜਾ ਰਹੇ ਸੰਮਨਾਂ ਨੂੰ ਗੈਰਕਾਨੂੰਨੀ ਦੱਸਿਆ ਹੈ। ‘ਆਪ’ ਨੇ ਕਿਹਾ ਕਿ ਜਦੋਂ ਕੇਜਰੀਵਾਲ ਨੂੰ ਅਦਾਲਤ ਕੋਲੋਂ ਅੰਤਰਿਮ ਜ਼ਮਾਨਤ ਮਿਲ ਚੁੱਕੀ ਹੈ ਤਾਂ ਫਿਰ ਵਾਰ-ਵਾਰ ਸੰਮਨ ਕਿਉਂ ਭੇਜੇ ਜਾ ਰਹੇ ਹਨ। ‘ਆਪ’ ਦਾ ਮੰਨਣਾ ਹੈ ਕਿ ਭਾਜਪਾ ਈਡੀ ਦੇ ਜ਼ਰੀਏ ਕੇਜਰੀਵਾਲ ਨੂੰ ਨਿਸ਼ਾਨਾ ਬਣਾ ਰਹੀ ਹੈ। ਜ਼ਿਕਰਯੋਗ ਹੈ ਕਿ ਸੀਬੀਆਈ ਨੇ ਜੁਲਾਈ 2022 ਵਿਚ ਦਿੱਲੀ ਜਲ ਬੋਰਡ ਦੀ ਟੈਂਡਰ ਪ੍ਰੋਸੈਸ ਵਿਚ ਭਿ੍ਰਸ਼ਟਾਚਾਰ ਅਤੇ ਰਿਸ਼ਵਤਖੋਰੀ ਦੇ ਮਾਮਲੇ ਵਿਚ ਐਫ.ਆਈ.ਆਰ. ਦਰਜ ਕੀਤੀ ਸੀ। ਸੀਬੀਆਈ ਦੀ ਐਫ.ਆਈ.ਆਰ. ਨੂੰ ਅਧਾਰ ਬਣਾ ਕੇ ਈਡੀ ਨੇ ਦਿੱਲੀ ਜਲ ਬੋਰਡ ਦੀ ਟੈਂਡਰ ਪ੍ਰਕਿਰਿਆ ਵਿਚ ਬੇਨਿਯਮੀਆਂ ਦੇ ਦੋ ਵੱਖ-ਵੱਖ ਮਾਮਲਿਆਂ ਦੀ ਜਾਂਚ ਸ਼ੁਰੂ ਕੀਤੀ ਸੀ। ਇੱਥੇ ਇਹ ਵੀ ਦੱਸਣਾ ਹੈ ਕਿ ਈਡੀ ਵਲੋਂ ਕੇਜਰੀਵਾਲ ਨੂੰ ਹੁਣ ਤੱਕ 9 ਵਾਰ ਸੰਮਨ ਭੇਜੇ ਜਾ ਚੁੱਕੇ ਹਨ।

Check Also

ਮਨੀਸ਼ ਸਿਸੋਦੀਆ ਨੇ ਜ਼ਮਾਨਤ ਲਈ ਦਿੱਲੀ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ

ਟਰਾਇਲ ਕੋਰਟ ਨੇ ਦੋ ਦਿਨ ਪਹਿਲਾਂ ਪਟੀਸ਼ਨ ਕੀਤੀ ਸੀ ਖਾਰਜ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ …