Breaking News
Home / ਕੈਨੇਡਾ / Front / ਸ਼ੋ੍ਮਣੀ ਅਕਾਲੀ ਦਲ ਨੇ ਚੋਣਾਂ ਸਬੰਧੀ ਰਣਨੀਤੀ ਬਣਾਉਣ ਲਈ 22 ਮਾਰਚ ਨੂੰ ਕੋਰ ਕਮੇਟੀ ਦੀ ਮੀਟਿੰਗ ਸੱਦੀ

ਸ਼ੋ੍ਮਣੀ ਅਕਾਲੀ ਦਲ ਨੇ ਚੋਣਾਂ ਸਬੰਧੀ ਰਣਨੀਤੀ ਬਣਾਉਣ ਲਈ 22 ਮਾਰਚ ਨੂੰ ਕੋਰ ਕਮੇਟੀ ਦੀ ਮੀਟਿੰਗ ਸੱਦੀ

ਭਾਜਪਾ ਨਾਲ ਗਠਜੋੜ ਨੂੰ ਲੈ ਕੇ ਹੋ ਸਕਦਾ ਹੈ ਫੈਸਲਾ
ਚੰਡੀਗੜ੍ਹ/ਬਿਊਰੋ ਨਿਊਜ਼
ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ 22 ਮਾਰਚ ਨੂੰ ਬਾਅਦ ਦੁਪਹਿਰ 2.30 ਵਜੇ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਬੁਲਾਈ ਹੈ। ਸ਼ੋ੍ਰਮਣੀ ਅਕਾਲੀ ਦਲ ਨੇ ਇਹ ਮੀਟਿੰਗ ਲੋਕ ਸਭਾ ਚੋਣਾਂ ਨੂੰ ਲੈ ਕੇ ਰਣਨੀਤੀ ਬਣਾਉਣ ਲਈ ਸੱਦੀ ਹੈ। ਇਸ ਮੀਟਿੰਗ ਦੌਰਾਨ ਅਕਾਲੀ ਆਗੂਆਂ ਵਲੋਂ ਪੰਜਾਬ ਦੇ ਨਾਲ-ਨਾਲ ਦੇਸ਼ ਦੀ ਮੌਜੂਦਾ ਸਿਆਸੀ ਸਥਿਤੀ ਬਾਰੇ ਵੀ ਚਰਚਾ ਕੀਤੀ ਜਾਵੇਗੀ।  ਇਸ ਸਬੰਧੀ ਜਾਣਕਾਰੀ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਦਿੱਤੀ ਹੈ। ਸਿਆਸੀ ਹਲਕਿਆਂ ਵਿਚ ਚਰਚਾ ਹੈ ਕਿ ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅਕਾਲੀ-ਭਾਜਪਾ ਗਠਜੋੜ ਨੂੰ ਲੈ ਕੇ ਵੀ ਕੋਈ ਫੈਸਲਾ ਲਿਆ ਜਾ ਸਕਦਾ ਹੈ। ਇਸ ਮੀਟਿੰਗ ਦੌਰਾਨ ਉਮੀਦਵਾਰਾਂ ਦੇ ਨਾਵਾਂ ਨੂੰ ਲੈ ਕੇ ਵੀ ਚਰਚਾ ਹੋਵੇਗੀ। ਧਿਆਨ ਰਹੇ ਕਿ ਇਸ ਸਮੇਂ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਸ਼ੋ੍ਰਮਣੀ ਅਕਾਲੀ ਦਲ ਵਲੋਂ ਸੂਬੇ ਵਿਚ ‘ਪੰਜਾਬ ਬਚਾਓ ਯਾਤਰਾ’ ਵੀ ਕੱਢੀ ਜਾ ਰਹੀ ਹੈ।

Check Also

ਪੰਜਾਬ ਅਤੇ ਹਰਿਆਣਾ ’ਚ ਕਿਸਾਨਾਂ ਨੇ ਦੋ ਘੰਟੇ ਰੇਲਾਂ ਦਾ ਚੱਕਾ ਰੱਖਿਆ ਜਾਮ

ਕਿਹਾ : ਰਵਨੀਤ ਬਿੱਟੂ ਅਤੇ ਕੰਗਣਾ ਰਣੌਤ ਕਿਸਾਨਾਂ ਨੂੰ ਬਦਨਾਮ ਕਰਨ ਦੀ ਕਰ ਰਹੇ ਨੇ …