24.7 C
Toronto
Wednesday, August 12, 2026
spot_img
HomeਕੈਨੇਡਾFrontਅਕਾਲੀ ਦਲ ਦੇ ਵਿਧਾਇਕ ਡਾ. ਸੁਖਵਿੰਦਰ ਸਿੰਘ ਸੁੱਖੀ ਦੇ ਵੀ ਆਮ ਆਦਮੀ...

ਅਕਾਲੀ ਦਲ ਦੇ ਵਿਧਾਇਕ ਡਾ. ਸੁਖਵਿੰਦਰ ਸਿੰਘ ਸੁੱਖੀ ਦੇ ਵੀ ਆਮ ਆਦਮੀ ਪਾਰਟੀ ’ਚ ਜਾਣ ਦੇ ਚਰਚੇ

ਅਕਾਲੀ ਦਲ ਦੇ ਵਿਧਾਇਕ ਡਾ. ਸੁਖਵਿੰਦਰ ਸਿੰਘ ਸੁੱਖੀ ਦੇ ਵੀ ਆਮ ਆਦਮੀ ਪਾਰਟੀ ’ਚ ਜਾਣ ਦੇ ਚਰਚੇ
ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਚਰਚਾ ਦਾ ਵਿਸ਼ਾ ਬਣੀ
ਚੰਡੀਗੜ੍ਹ/ਬਿਊਰੋ ਨਿਊਜ਼
ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਤੋਂ ਬਾਅਦ ਹੁਣ ਪੰਜਾਬ ਦੀ ਰਾਜਨੀਤੀ ਹੋਰ ਗਰਮਾ ਗਈ ਹੈ। ਇਸਦੇ ਚੱਲਦਿਆਂ ਚਰਚਾ ਚੱਲ ਰਹੀ ਹੈ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਹਲਕਾ ਬੰਗਾ ਤੋਂ ਵਿਧਾਇਕ ਡਾ. ਸੁਖਵਿੰਦਰ ਸਿੰਘ ਸੁੱਖੀ ਨੇ ਵੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਕਰ ਲਈ ਹੈ। ਨਾਲ ਹੀ ਕਿਹਾ ਜਾ ਰਿਹਾ ਹੈ ਕਿ ਡਾ. ਸੁਖਵਿੰਦਰ ਸੁੱਖੀ ਵੀ ਆਮ ਆਦਮੀ ਪਾਰਟੀ ਜੁਆਇਨ ਕਰ ਸਕਦੇ ਹਨ। ਉਧਰ ਦੂਜੇ ਪਾਸੇ ਅਕਾਲੀ ਦਲ ਦੇ ਵਿਧਾਇਕ ਡਾ. ਸੁੱਖੀ ਨੇ ਇਨ੍ਹਾਂ ਸਾਰੀਆਂ ਚਰਚਾਵਾਂ ਨੂੰ ਅਫਵਾਹ ਦੱਸਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨਾਲ ਮੁਲਾਕਾਤ ਜ਼ਰੂਰ ਹੋਈ ਹੈ, ਪਰ ‘ਆਪ’ ਵਿਚ ਜਾਣ ਸਬੰਧੀ ਕੋਈ ਗੱਲ ਨਹੀਂ ਹੋਈ। ਉਨ੍ਹਾਂ ਦੱਸਿਆ ਕਿ ਸੀਐਮ ਹੋਰਾਂ ਨਾਲ 1 ਘੰਟਾ 15 ਮਿੰਟ ਮੀਟਿੰਗ ਚੱਲੀ ਅਤੇ ਮੀਟਿੰਗ ਦੌਰਾਨ ਬੰਗਾ ਹਲਕੇ ਦੀਆਂ ਮੁਸ਼ਕਲਾਂ ਸਬੰਧੀ ਚਰਚਾ ਹੋਈ ਹੈ।
RELATED ARTICLES
POPULAR POSTS