ਨਸ਼ਿਆਂ ਅਤੇ ਹੋਰ ਮਾਫੀਆਵਾਂ ਖਿਲਾਫ ਕਾਰਵਾਈ ਕਰਨਾ ਮੈਨੀਫੈਸਟੋ ਦੀ ਵਿਸ਼ੇਸ਼ਤਾ
ਨਵੀਂ ਦਿੱਲੀ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਨੇ ਅੱਜ ਦਿੱਲੀ ਵਿਖੇ ਪੰਜਾਬ ਕਾਂਗਰਸ ਦਾ ਚੋਣ ਮੈਨੀਫੈਸਟੋ ਜਾਰੀ ਕੀਤਾ । ਇਸ ਮੌਕੇ ਡਾ. ਮਨਮੋਹਨ ਸਿੰਘ ਨਾਲ ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵੀ ਮੌਜੂਦ ਸਨ। ਪਾਰਟੀ ਦੀ ਮੈਨੀਫੈਸਟੋ ਕਮੇਟੀ ਵੱਲੋਂ ਕਈ ਮਾਹਰਾਂ ਦੀ ਰਾਏ ਲੈ ਕੇ ਬਣਾਏ ਗਏ ਚੋਣ ਮੈਨੀਫੈਸਟੋ ਵਿਚ ਪੰਜਾਬ ਨਾਲ ਜੁੜੇ ਕਈ ਅਹਿਮ ਮੁੱਦਿਆਂ ਨੂੰ ਪ੍ਰਮੁੱਖ ਰੱਖਿਆ ਗਿਆ ਹੈ। ਹਾਲਾਂਕਿ ਪੰਜਾਬ ਵਿਚ ਚੋਣਾਂ ਨੂੰ ਦੇਖਦਿਆਂ ਕੈਪਟਨ ਅਮਰਿੰਦਰ ਸਿੰਘ ਆਪਣੇ ਪ੍ਰਚਾਰ ਦੌਰਾਨ ਕਿਸਾਨਾਂ, ਨੌਜਵਾਨਾਂ ਤੇ ਰੀਅਲ ਅਸਟੇਟ ਸੈਕਟਰ ਵਿਚ ਰਿਆਇਤਾਂ ਤੇ ਸਕੀਮਾਂ ਦਾ ਐਲਾਨ ਪਹਿਲਾਂ ਹੀ ਕਰ ਚੁੱਕੇ ਹਨ । ਨਵੀਂ ਦਿੱਲੀ ਸਮੇਤ ਪੰਜਾਬ ਦੀਆਂ 6 ਵੱਖੋ-ਵੱਖ ਥਾਵਾਂ ‘ਤੇ ਕਾਂਗਰਸ ਦਾ ਚੋਣ ਮੈਨੀਫੈਸਟੋ ਰਿਲੀਜ਼ ਕੀਤਾ ਗਿਆ ਹੈ।ઠ
ਮੈਨੀਫੈਸਟੋ ਵਿਚ ਨਸ਼ੇ ਦੀ ਸਪਲਾਈ- ਵੰਡ ਤੇ ਖਪਤ ਚਾਰ ਹਫਤਿਆਂ ਵਿਚ ਖਤਮ ਕਰਨਾ, ਪੰਜਾਬ ਦਾ ਪਾਣੀ ਪੰਜਾਬ ਲਈ, ਘਰ-ਘਰ ਰੋਜ਼ਗਾਰ, ਅਨੁਸੂਚਿਤ ਜਾਤਾਂ ਲਈ ਮੁਫਤ ਘਰ ਅਤੇ ਖੇਤੀਬਾੜੀ ਕਰਜ਼ਿਆਂ ਨੂੰ ਮੁਆਫ ਕਰਨ ਦੀ ਗੱਲ ਕੀਤੀ ਗਈ ਹੈ।
ਪੰਜਾਬ ਕਾਂਗਰਸ ਦੇ ਮੈਨੀਫੈਸਟੋ ਨੇ ਬਾਦਲ ਪ੍ਰਸ਼ਾਸਨ ਖਿਲਾਫ 10 ਪੰਨ੍ਹਿਆਂ ਦੀ ਚਾਰਜ਼ਸ਼ੀਟ ਰਾਹੀਂ ਲੰਘੇ ਦਸ ਸਾਲਾਂ ਦੌਰਾਨ ਅਕਾਲੀ ਤੰਤਰ ਦੀਆਂ ਅਸਫਲਤਾਵਾਂ ਦਾ ਜ਼ਿਕਰ ਵੀ ਕੀਤਾ। ਇਸ ਵਿਚ ਅਕਾਲੀ-ਭਾਜਪਾ ਸਰਕਾਰ ਦੀ ਲੁੱਟਣ, ਕੁੱਟਣ ਤੇ ਮਾਰਨ ਦੀ ਨੀਤੀ ਦਾ ਪਰਦਾਫਾਸ਼ ਕਰ ਦਿੱਤਾ ਹੈ।
Check Also
ਹੇਮਕੁੰਟ ਸਾਹਿਬ ਯਾਤਰਾ ਲਈ ਪਹਿਲਾ ਜਥਾ ਗੁਰਦੁਆਰਾ ਸ੍ਰੀ ਗੋਬਿੰਦ ਘਾਟ ਤੋਂ ਹੋਇਆ ਰਵਾਨਾ
ਭਲਕੇ ਐਤਵਾਰ ਨੂੰ ਖੁੱਲ੍ਹਣਗੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਚੰਡੀਗੜ੍ਹ/ਬਿਊਰੋ ਨਿਊਜ਼ : ਸਿੱਖ ਸਰਧਾਲੂਆਂ …