
ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਚੰਡੀਗੜ੍ਹ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਵਿਚ ਲੋਕ ਸਭਾ ਚੋਣਾਂ ਲਈ ਐਲਾਨੇ ਗਏ 8 ਉਮੀਦਵਾਰਾਂ ਨੂੰ ਬਦਲ ਸਕਦੀ ਹੈ। ਜਾਖੜ ਨੇ ਕਿਹਾ ਕਿ ਕਾਂਗਰਸ ਅਤੇ ‘ਆਪ’ ਵਿਚ ਇਸ ਨੂੰ ਲੈ ਕੇ ਅੰਦਰਖਾਤੇ ਗੱਲਬਾਤ ਚੱਲ ਰਹੀ ਹੈ ਅਤੇ ਦਿੱਲੀ ਵਿਚ ਮੀਟਿੰਗ ਵੀ ਹੋਈ ਹੈ। ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਵਿਚ ਭਾਜਪਾ ਹੀ ਲੋਕਾਂ ਦੇ ਹੱਕਾਂ ਦੀ ਲੜਾਈ ਲੜ ਸਕਦੀ ਹੈ। ਇਸ ਦੌਰਾਨ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਕਰੀਬੀ ਕਈ ਵਿਅਕਤੀ ਭਾਜਪਾ ਵਿਚ ਸ਼ਾਮਲ ਵੀ ਹੋ ।