Breaking News
Home / ਕੈਨੇਡਾ / Front / ‘ਆਪ’ ਆਗੂ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 6 ਅਪ੍ਰੈਲ ਤੱਕ ਵਧੀ

‘ਆਪ’ ਆਗੂ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 6 ਅਪ੍ਰੈਲ ਤੱਕ ਵਧੀ

ਸ਼ਰਾਬ ਨੀਤੀ ਮਾਮਲੇ ’ਚ ਦਿੱਲੀ ਦੀ ਤਿਹਾੜ ਜੇਲ੍ਹ ਬੰਦ ਹਨ ਸਿਸੋਦੀਆ


ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਅੱਜ ਦਿੱਲੀ ਸ਼ਰਾਬ ਨੀਤੀ ਮਾਮਲੇ ’ਚ ਸੁਣਵਾਈ ਲਈ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਸਿਸੋਦੀਆ ਦੀ ਨਿਆਂਇਕ ਹਿਰਾਸਤ 6 ਅਪ੍ਰੈਲ ਤੱਕ ਵਧਾ ਦਿੱਤੀ ਹੈ ਅਤੇ ਹੁਣ ਇਸੇ ਦਿਨ ਮਾਮਲੇ ਦੀ ਮੁੜ ਤੋਂ ਸੁਣਵਾਈ ਹੋਵੇਗੀ। ਇਕ ਦਿਨ ਪਹਿਲਾਂ ਹੀ ਸੀਬੀਆਈ ਨੇ ਵੀ ਸਿਸੋਦੀਆ ਦੀ ਜ਼ਮਾਨਤ ਦਾ ਵਿਰੋਧ ਕੀਤਾ ਸੀ ਅਤੇ ਕਿਹਾ ਸੀ ਕਿ ਕੁੱਝ ਹੋਰ ਹਾਈ ਪ੍ਰੋਫਾਈਲ ਲੋਕਾਂ ਨੂੰ ਵੀ ਗਿ੍ਰਫ਼ਤਾਰ ਕੀਤਾ ਜਾ ਸਕਦਾ ਹੈ। ਸੀਬੀਆਈ ਨੇ ਅਦਾਲਤ ਨੂੰ ਦੱਸਿਆ ਕਿ ਮਾਮਲੇ ਦੀ ਜਾਂਚ ਚੱਲ ਰਹੀ ਹੈ ਅਤੇ ਜ਼ਮਾਨਤ ਮਿਲਣ ਤੋਂ ਬਾਅਦ ਮਨੀਸ਼ ਸਿਸੋਦੀਆ ਜਾਂਚ ਵਿਚ ਰੁਕਾਵਟ ਪਾ ਸਕਦੇ ਹਨ। ਜਦਕਿ ਸੁਪਰੀਮ ਕੋਰਟ ਨੇ ਕਿਹਾ ਕਿ ਜੇਕਰ ਕਾਰਵਾਈ ਹੌਲੀ ਰਫਤਾਰ ਨਾਲ ਚੱਲ ਰਹੀ ਹੈ ਤਾਂ ਆਰੋਪੀ ਤਿੰਨ ਮਹੀਨੇ ਤੋਂ ਬਾਅਦ ਜ਼ਮਾਨਤ ਦੇ ਲਈ ਅਦਾਲਤ ਦਾ ਰੁਖ ਕਰ ਸਕਦਾ ਹੈ। ਧਿਆਨ ਰਹੇ ਕਿ ‘ਆਪ’ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆਂ ਨੂੰ ਦਿੱਲੀ ਸ਼ਰਾਬ ਨੀਤੀ ਮਾਮਲੇ ’ਚ ਫਰਵਰੀ 2023 ਨੂੰ ਗਿ੍ਰਫ਼ਤਾਰ ਕੀਤਾ ਗਿਆ ਸੀ।

Check Also

ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਨੇ ਸੰਸਦ ਦੇ ਸਾਂਝੇ ਸਦਨ ਨੂੰ ਕੀਤਾ ਸੰਬੋਧਨ

ਇਕ ਵਿਸ਼ੇਸ਼ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਮੰਗਲਵਾਰ ਨੂੰ …