Breaking News
Home / ਕੈਨੇਡਾ / Front / ਰਾਮਦੇਵ ਤੇ ਬਾਲਕ੍ਰਿਸ਼ਨ ਨੂੰ ਸੁਪਰੀਮ ਕੋਰਟ ਨੇ ਅਦਾਲਤ ਵਿਚ ਪੇਸ਼ ਹੋਣ ਦੇ ਦਿੱਤੇ ਹੁਕਮ

ਰਾਮਦੇਵ ਤੇ ਬਾਲਕ੍ਰਿਸ਼ਨ ਨੂੰ ਸੁਪਰੀਮ ਕੋਰਟ ਨੇ ਅਦਾਲਤ ਵਿਚ ਪੇਸ਼ ਹੋਣ ਦੇ ਦਿੱਤੇ ਹੁਕਮ

ਦਵਾਈਆਂ ਸਬੰਧੀ ਗੁੰਮਰਾਹ ਕਰਨ ਵਾਲੇ ਇਸ਼ਤਿਹਾਰਾਂ ਦਾ ਹੈ ਮਾਮਲਾ


ਨਵੀਂ ਦਿੱਲੀ/ਬਿਊਰੋ ਨਿਊਜ਼ : ਮਾਨਯੋਗ ਸੁਪਰੀਮ ਕੋਰਟ ਨੇ ਪਤੰਜਲੀ ਆਯੂਰਵੇਦ ਦੇ ਦਵਾਈਆਂ ਸਬੰਧੀ ਗੁੰਮਰਾਹ ਕਰਨ ਵਾਲੇ ਇਸ਼ਤਿਹਾਰਾਂ ਦੇ ਮਾਮਲੇ ’ਚ ਬਾਬਾ ਰਾਮਦੇਵ ਅਤੇ ਪਤੰਜਲੀ ਦੇ ਐਮਡੀ ਅਚਾਰੀਆ ਬਾਲਕ੍ਰਿਸ਼ਨ ਨੂੰ ਅਦਾਲਤ ਵਿਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਕੋਰਟ ਵੱਲੋਂ ਅੱਜ ਇਹ ਹੁਕਮ ਕੰਪਨੀ ਅਤੇ ਉਸ ਦੇ ਐਮਡੀ ਬਾਲਕ੍ਰਿਸ਼ਨ ਨੂੰ ਪਹਿਲਾਂ ਜਾਰੀ ਕੀਤੇ ਗਏ ਨੋਟਿਸ ਦਾ ਜਵਾਬ ਨਾ ਦੇਣ ਦੇ ਮਾਮਲੇ ਵਿਚ ਜਾਰੀ ਕੀਤੇ ਗਏ ਹਨ। ਜਿਸ ਦੇ ਚਲਦਿਆਂ ਉਨ੍ਹਾਂ ਨੂੰ ਅਗਲੀ ਤਰੀਕ ਮੌਕੇ ਅਦਾਲਤ ਵਿਚ ਪੇਸ਼ ਹੋਣਾ ਹੋਵੇਗਾ। ਇਸ ਤੋਂ ਇਲਾਵਾ ਜਸਟਿਸ ਹਿਮਾ ਕੋਹਲੀ ਅਤੇ ਅਹਿਸਾਨੂਦੀਨ ਅਮਾਨਉਲ੍ਹਾ ਦੀ ਬੈਂਚ ਨੇ ਬਾਬਾ ਰਾਮਦੇਵ ਨੂੰ ਇਹ ਦੱਸਣ ਦੇ ਲਈ ਵੀ ਨੋਟਿਸ ਜਾਰੀ ਕੀਤਾ ਹੈ ਕਿ ਉਨ੍ਹਾਂ ਖਿਲਾਫ਼ ਮਾਨਹਾਨੀ ਦੀ ਕਾਰਵਾਈ ਕਿਉਂ ਨਾ ਸ਼ੁਰੂ ਕੀਤੀ ਜਾਵੇ। ਇਸ ਤੋਂ ਪਹਿਲਾਂ 27 ਫਰਵਰੀ ਨੂੰ ਹੋਈ ਸੁਣਵਾਈ ਦੌਰਾਨ ਕੋਰਟ ਨੇ ਬਾਬਾ ਰਾਮਦੇਵ ਦੀ ਕੰਪਨੀ ਪਤੰਜਲੀ ਆਯੁਰਵੇਦ ਦੇ ਗੁੰਮਰਾਹ ਕਰਨ ਵਾਲੇ ਦਵਾਈਆਂ ਸਬੰਧੀ ਇਸ਼ਤਿਹਾਰਾਂ ’ਤੇ ਰੋਕ ਲਗਾ ਦਿੱਤੀ ਸੀ। ਜਦਕਿ ਪਤੰਜਲੀ ਆਯੁਰਵੇਦ ਕੰਪਨੀ ਅਤੇ ਐਮਡੀ ਨੂੰ ਮਾਨਹਾਨੀ ਮਾਮਲੇ ’ਚ ਕਾਰਨ ਦੱਸੋ ਨੋਟਿਸ ਵੀ ਜਾਰੀ ਗਿਆ ਕੀਤਾ ਸੀ।

Check Also

ਹਾਈਕੋਰਟ ਦੀ ਟਿੱਪਣੀ ਤੋਂ ਬਾਅਦ ਮਨਜਿੰਦਰ ਸਿਰਸਾ ਨੇ ਮੰਗਿਆ ਕੇਜਰੀਵਾਲ ਤੋਂ ਅਸਤੀਫ਼ਾ

ਕਿਹਾ : ਅਰਵਿੰਦ ਕੇਜਰੀਵਾਲ ਨੂੰ ਸੱਤਾ ਦਾ ਬਹੁਤ ਲਾਲਚ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਸ਼ਰਾਬ …