ਅੰਮਿ੍ਰਤਪਾਲ ਦੇ ਨਾਮ ’ਤੇ ਖੇਡ ਸਟੇਡੀਅਮ ਬਣਾਉਣ ਦਾ ਕੀਤਾ ਐਲਾਨ
ਦਸੂਹਾ/ਬਿਊਰੋ ਨਿਊਜ਼ : ਲੰਘੇ ਦਿਨੀਂ ਗੈਂਗਸਟਰਾਂ ਨਾਲ ਹੋਏ ਮੁਕਾਬਲੇ ਦੌਰਾਨ ਸ਼ਹੀਦ ਹੋਏ ਕਾਂਸਟੇਬਲ ਅੰਮਿ੍ਰਤਪਾਲ ਸਿੰਘ ਦੇ ਪਰਿਵਾਰ ਨਾਲ ਅੱਜ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਨ੍ਹਾਂ ਦੇ ਜੱਦੀ ਪਿੰਡ ਜੰਡੋਰ ਵਿਖੇ ਮੁਲਾਕਾਤ ਕੀਤੀ ਗਈ। ਮੁੱਖ ਮੰਤਰੀ ਮਾਨ ਨੇ ਸ਼ਹੀਦ ਅੰਮਿ੍ਰਤਪਾਲ ਦੇ ਪਿਤਾ, ਮਾਤਾ ਅਤੇ ਪਤਨੀ ਨਾਲ ਦੁੱਖ ਸਾਂਝਾ ਕੀਤਾ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਇਸ ਦੁੱਖ ਦੀ ਘੜੀ ਵਿਚ ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਅੰਮਿ੍ਰਤਪਾਲ ਇਕ ਬਹਾਦੁਰ ਸਿਪਾਹੀ ਸੀ ਅਤੇ ਉਸ ਨੇ ਆਪਣਾ ਫਰਜ ਨਿਭਾਉਂਦੇ ਹੋਏ ਕੁਰਬਾਨੀ ਦਿੱਤੀ ਹੈ। ਅੰਮਿ੍ਰਤਪਾਲ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਮਦਦ ਮੁਹੱਈਆ ਕਰਵਾਈ ਜਾਵੇਗੀ ਅਤੇ ਸ਼ਹੀਦ ਦੇ ਨਾਂ ’ਤੇ ਪਿੰਡ ਵਿਚ ਇਕ ਖੇਡ ਸਟੇਡੀਅਮ ਬਣਾਇਆ ਜਾਵੇਗਾ। ਇਸ ਤੋਂ ਪਹਿਲਾਂ ਸ਼ਹੀਦ ਕਾਂਸਟੇਬਲ ਅੰਮਿ੍ਰਤਪਾਲ ਸਿੰਘ ਦੇ ਅੰਤਿਮ ਸਸਕਾਰ ਮੌਕੇ ਹੁਸ਼ਿਆਰਪੁਰ ਦੇ ਐਸਐਸਪੀ ਸੁਰਿੰਦਰ ਲਾਂਬਾ ਨੇ ਪੰਜਾਬ ਸਰਕਾਰ ਵੱਲੋਂ ਇਕ ਕਰੋੜ ਰੁਪਏ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਯੋਗਤਾ ਅਨੁਸਾਰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਸੀ।