ਮੁੱਖ ਚੋਣ ਅਫਸਰ ਸਿਵਿਨ ਸੀ. ਨੇ ਪ੍ਰੈਸ ਕਾਨਫਰੰਸ ਕਰਕੇ ਦਿੱਤੀ ਜਾਣਕਾਰੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਚੋਣ ਅਫਸਰ ਸਿਵਿਨ ਸੀ. ਨੇ ਅੱਜ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕਰਕੇ ਚੋਣਾਂ ਸਬੰਧੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵਿਚ ਹੋਣ ਵਾਲੀਆਂ ਚੋਣਾਂ ਦੌਰਾਨ ਸੁਰੱਖਿਆ ਦੇ ਸਖਤ ਇੰਤਜ਼ਾਮ ਰਹਿਣਗੇ। ਸਾਰੇ 24,433 ਪੋਲਿੰਗ ਸਟੇਸ਼ਨਾਂ ’ਤੇ ਲਾਈਵ ਵੈਬ ਕਾਸਟਿੰਗ ਕੀਤੀ ਜਾਵੇਗੀ। ਇਸ ਤੋਂ ਇਲਾਵਾ 25 ਅਰਧ ਸੈਨਿਕ ਬਲਾਂ ਦੀਆਂ ਕੰਪਨੀਆਂ ਵੀ ਸੂਬੇ ਵਿਚ ਤਾਇਨਾਤ ਕਰ ਦਿੱਤੀਆਂ ਗਈਆਂ ਹਨ ਅਤੇ ਜ਼ਰੂਰਤ ਪੈਣ ’ਤੇ ਹੋਰ ਕੰਪਨੀਆਂ ਵੀ ਮੰਗਵਾਈਆਂ ਜਾਣਗੀਆਂ। ਸਿਵਿਨ ਸੀ. ਹੋਰਾਂ ਦੱਸਿਆ ਕਿ ਇਸ ਵਾਰ ਪੰਜਾਬ ਵਿਚ ਵੋਟਿੰਗ ਦਾ ਟੀਚਾ 70 ਲੱਖ ਤੋਂ ਪਾਰ ਦਾ ਰੱਖਿਆ ਗਿਆ ਹੈ। ਇਸ ਦੇ ਚੱਲਦਿਆਂ ਲੋਕਾਂ ਨੂੰ ਵੋਟ ਦੇ ਪ੍ਰਤੀ ਜਾਗਰੂਕ ਕਰਨ ਲਈ ਕ੍ਰਿਕਟ ਖਿਡਾਰੀ ਸ਼ੁਭਮ ਗਿੱਲ ਅਤੇ ਪੰਜਾਬੀ ਫਿਲਮ ਅਦਾਕਾਰ ਤਰਸੇਮ ਸਿੰਘ ਜੱਸੜ ਨੂੰ ਸਟੇਟ ਆਇਕੋਨ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ 1 ਮਾਰਚ ਤੋਂ ਲੈ ਕੇ ਹੁਣ ਤੱਕ 113 ਕਰੋੜ ਰੁਪਏ ਦਾ ਸਮਾਨ ਵੀ ਜ਼ਬਤ ਕੀਤਾ ਜਾ ਚੁੱਕਾ ਹੈ।