23.9 C
Toronto
Thursday, August 13, 2026
spot_img
HomeਕੈਨੇਡਾFrontਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਈ.ਡੀ. ਦੇ ਸੰਮਨਾਂ ਨੂੰ ਹਾਈ ਕੋਰਟ ’ਚ...

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਈ.ਡੀ. ਦੇ ਸੰਮਨਾਂ ਨੂੰ ਹਾਈ ਕੋਰਟ ’ਚ ਦਿੱਤੀ ਚੁਣੌਤੀ

ਹਾਈ ਕੋਰਟ ਵੱਲੋਂ 22 ਅਪ੍ਰੈਲ ਨੂੰ ਮਾਮਲੇ ਦੀ ਕੀਤੀ ਜਾਵੇਗੀ ਸੁਣਵਾਈ

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਈ.ਡੀ. ਦੇ ਸੰਮਨਾਂ ਨੂੰ ਹਾਈ ਕੋਰਟ ’ਚ ਦਿੱਤੀ ਚੁਣੌਤੀ
ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਭੇਜੇ ਗਏ ਸੰਮਨਾਂ ਨੂੰ ਦਿੱਲੀ ਹਾਈ ਕੋਰਟ ਵਿਚ ਚੁਣੌਤੀ ਦਿੱਤੀ। ਜਿਸ ’ਤੇ ਅੱਜ ਸੁਣਵਾਈ ਕਰਦੇ ਹੋਏ ਹਾਈ ਕੋਰਟ ਨੇ ਈਡੀ ਤੋਂ ਇਸ ਸਬੰਧੀ ਜਵਾਬ ਮੰਗਿਆ ਹੈ ਅਤੇ ਇਸ ਸਬੰਧ ’ਚ ਈਡੀ ਨੇ ਕਿਹਾ ਕਿ ਅਸੀਂ ਜਵਾਬ ਦੇਵਾਂਗੇ ਅਤੇ ਕੇਜਰੀਵਾਲ ਵੱਲੋਂ ਪਾਈ ਗਈ ਪਟੀਸ਼ਨ ਦਾ ਵਿਰੋਧ ਕਰਾਂਗੇ। ਇਸ ਮਾਮਲੇ ਦੀ ਅਗਲੀ ਸੁਣਵਾਈ 22 ਅਪ੍ਰੈਲ ਨੂੰ ਹੋਵੇਗੀ। ਧਿਆਨ ਰਹੇ ਕਿ ਈਡੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਸ਼ਰਾਬ ਨੀਤੀ ਮਾਮਲੇ ’ਚ ਹੁਣ ਤੱਕ 8 ਸੰਮਨ ਭੇਜ ਚੁੱਕੀ ਪ੍ਰੰਤੂ ਉਹ ਇਕ ਵਾਰ ਵੀ ਈਡੀ ਸਾਹਮਣੇ ਪੇਸ਼ ਨਹੀਂ ਹੋਏ। ਜਦਕਿ 9ਵੇਂ ਸੰਮਨ ਰਾਹੀਂ ਉਨ੍ਹਾਂ ਨੂੰ 21 ਮਾਰਚ ਨੂੰ ਈਡੀ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਇਸ ਤੋਂ ਪਹਿਲਾਂ 27 ਫਰਵਰੀ, 26 ਫਰਵਰੀ, 22 ਫਰਵਰੀ, 2 ਫਰਵਰੀ, 17 ਜਨਵਰੀ, 3 ਜਨਵਰੀ, 21 ਦਸੰਬਰ 2023 ਅਤੇ 2 ਨਵੰਬਰ 2023 ਨੂੰ ਈਡੀ ਵੱਲੋਂ ਕੇਜਰੀਵਾਲ ਨੂੰ ਸੰਮਨ ਭੇਜੇ ਗਏ ਸਨ।

RELATED ARTICLES
POPULAR POSTS