Breaking News
Home / ਕੈਨੇਡਾ / Front / ਅਕਾਲੀ-ਭਾਜਪਾ ਗਠਜੋੜ ਸਬੰਧੀ ਫੈਸਲਾ ਇਸੇ ਹਫਤੇ

ਅਕਾਲੀ-ਭਾਜਪਾ ਗਠਜੋੜ ਸਬੰਧੀ ਫੈਸਲਾ ਇਸੇ ਹਫਤੇ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਤੇ ਸੰਕੇਤ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਸ਼ੋ੍ਰਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗਠਜੋੜ ਸਬੰਧੀ ਸਥਿਤੀ ਇਸੇ ਹਫਤੇ ਸਾਫ ਹੋ ਜਾਵੇਗੀ। ਇਹ ਸੰਕੇਤ ਕੇਂਦਰੀ ਗ੍ਰਹਿ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਅਮਿਤ ਸ਼ਾਹ ਨੇ ਦਿੱਲੀ ਵਿਚ ਇਕ ਇੰਟਰਵਿਊ ਦੌਰਾਨ ਦਿੱਤੇ ਹਨ। ਉਨ੍ਹਾਂ ਨੇ ਕਿਹਾ ਕਿ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਸੀਟਾਂ ਦੀ ਵੰਡ ਨੂੰ ਲੈ ਕੇ ਵਿਚਾਰ ਚੱਲ ਰਿਹਾ ਹੈ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਪੰਜਾਬ ਵਿਚ ਇਸ ਵਾਰ ਭਾਜਪਾ ਹੋਰ ਮਜ਼ਬੂਤ ਹੋਵੇਗੀ। ਇਹ ਵੀ ਜਾਣਕਾਰੀ ਮਿਲੀ ਹੈ ਕਿ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਵਿਚੋਂ ਅਕਾਲੀ ਦਲ 8 ਅਤੇ ਭਾਜਪਾ 5 ਸੀਟਾਂ ’ਤੇ ਚੋਣ ਲੜ ਸਕਦਾ ਹੈ। ਦੱਸਣਾ ਬਣਦਾ ਹੈ ਕਿ ਇਸ ਤੋਂ ਪਹਿਲਾਂ ਵੀ ਅਕਾਲੀ ਦਲ ਅਤੇ ਭਾਜਪਾ ਦਾ ਗਠਜੋੜ ਲੰਮਾ ਸਮਾਂ ਚੱਲਿਆ ਸੀ ਅਤੇ ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਤੋਂ ਬਾਅਦ ਅਕਾਲੀ ਦਲ ਨੇ ਭਾਜਪਾ ਨਾਲੋਂ ਗਠਜੋੜ ਤੋੜ ਲਿਆ ਸੀ ਅਤੇ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਮੰਤਰੀ ਮੰਡਲ ਵਿਚੋਂ ਅਸਤੀਫਾ ਦੇ ਦਿੱਤਾ ਸੀ। ਹੁਣ ਮੁੜ ਅਕਾਲੀ ਦਲ ਅਤੇ ਭਾਜਪਾ ਦਾ ਗਠਜੋੜ ਹੋਣਾ ਤੈਅ ਹੀ ਹੈ।

Check Also

ਐਸਜੀਪੀਸੀ ਪ੍ਰਧਾਨ ਨੇ ਦਿੱਲੀ ਦੇ ਮੈਟਰੋ ਸਟੇਸ਼ਨ ’ਤੇ ਸਿੱਖ ਵਿਅਕਤੀ ਨੂੰ ਕਿਰਪਾਨ ਪਾ ਕੇ ਜਾਣ ਤੋਂ ਰੋਕਣ ਦੀ ਕੀਤੀ ਸਖਤ ਨਿੰਦਾ

ਕਿਹਾ : ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਹੋ ਰਹੀ ਖਿਲਵਾੜ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …