![](https://parvasinewspaper.com/wp-content/uploads/2024/03/Partap-Singh-Bajwa.jpg)
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਲੋਕ ਸਭਾ ਚੋਣਾਂ ਦੀ ਤਰੀਕ ’ਤੇ ਸਿਆਸੀ ਵਿਵਾਦ ਛਿੜ ਗਿਆ ਹੈ। ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ’ਚ 7ਵੇਂ ਪੜਾਅ ਵਿਚ ਚੋਣਾਂ ਕਰਵਾਉਣ ਦਾ ਸ਼ਡਿਊਲ ਜਾਰੀ ਕੀਤਾ ਹੈ। ਇਸਦੇ ਚੱਲਦਿਆਂ 1 ਜੂਨ ਨੂੰ ਪੰਜਾਬ ਵਿਚ ਵੋਟਾਂ ਪੈਣਗੀਆਂ, ਜਦੋਂ ਕਿ 4 ਜੂਨ ਨੂੰ ਨਤੀਜੇ ਐਲਾਨੇ ਜਾਣਗੇ। ਪੰਜਾਬ ਦੀਆਂ ਸਿਆਸੀ ਪਾਰਟੀਆਂ ਅਤੇ ਕਿਸਾਨ ਇਸ ਸਭ ਨੂੰ ਸਿਆਸੀ ਚਾਲ ਦੱਸ ਰਹੇ ਹਨ। ਇਸਦੇ ਚੱਲਦਿਆਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਜਿਸ ਸਮੇਂ ਪੰਜਾਬ ਵਿਚ ਚੋਣਾਂ ਰੱਖੀਆਂ ਗਈਆਂ ਹਨ, ਉਸ ਸਮੇਂ ਸੂਬੇ ਵਿਚ ਝੋਨੇ ਦੀ ਬਿਜਾਈ ਦਾ ਕੰਮ ਪੂਰੇ ਜ਼ੋਰਾਂ ’ਤੇ ਹੋਵੇਗਾ। ਜਿਸਦੇ ਚੱਲਦਿਆਂ 70 ਫੀਸਦੀ ਕਿਸਾਨ ਅਤੇ ਮਜ਼ਦੂਰਾਂ ਖੇਤਾਂ ਵਿਚ ਕੰਮ ਕਰ ਰਹੇ ਹੋਣਗੇ, ਜਿਸ ਕਾਰਨ ਘੱਟ ਵੋਟਿੰਗ ਹੋ ਸਕਦੀ ਹੈ। ਬਾਜਵਾ ਨੇ ਇਸ ਨੂੰ ਕੇਂਦਰ ਸਰਕਾਰ ਦੀ ਸਾਜਿਸ਼ ਦੱਸਿਆ ਹੈ। ਇਸਦੇ ਚੱਲਦਿਆਂ ਮੰਗ ਕੀਤੀ ਜਾ ਰਹੀ ਹੈ ਕਿ ਪੰਜਾਬ ਵਿਚ ਚੋਣਾਂ ਦੀ ਐਲਾਨੀ ਗਈ ਤਰੀਕ ਵਿਚ ਤਬਦੀਲੀ ਕੀਤੀ ਜਾਵੇ। ਇਸੇ ਦੌਰਾਨ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕੇਂਦਰ ਸਰਕਾਰ ’ਤੇ ਆਰੋਪ ਲਗਾਉਂਦਿਆਂ ਕਿਹਾ ਕਿ ਪੰਜਾਬ ਵਿਚ 1 ਜੂਨ ਨੂੰ ਜਾਣਬੁੱਝ ਕੇ ਵੋਟਿੰਗ ਕਰਵਾਈ ਜਾ ਰਹੀ ਹੈ।