Breaking News
Home / ਕੈਨੇਡਾ / Front / ਆਮ ਆਦਮੀ ਪਾਰਟੀ ਪੰਜਾਬ ਦੀਆਂ ਬਾਕੀ 5 ਸੀਟਾਂ ’ਤੇ ਵੀ ਉਮੀਦਵਾਰਾਂ ਦੇ ਨਾਵਾਂ ਦਾ ਜਲਦੀ ਕਰੇਗੀ ਐਲਾਨ

ਆਮ ਆਦਮੀ ਪਾਰਟੀ ਪੰਜਾਬ ਦੀਆਂ ਬਾਕੀ 5 ਸੀਟਾਂ ’ਤੇ ਵੀ ਉਮੀਦਵਾਰਾਂ ਦੇ ਨਾਵਾਂ ਦਾ ਜਲਦੀ ਕਰੇਗੀ ਐਲਾਨ

ਹੁਸ਼ਿਆਰਪੁਰ ਤੋਂ ਡਾ. ਰਾਜ ਕੁਮਾਰ ਚੱਬੇਵਾਲ ਦੀ ਟਿਕਟ ਪੱਕੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੀਆਂ ਕੁੱਲ 13 ਲੋਕ ਸਭਾ ਸੀਟਾਂ ਵਿਚੋਂ 8 ਸੀਟਾਂ ’ਤੇ ਆਮ ਆਦਮੀ ਪਾਰਟੀ ਵਲੋਂ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ ਅਤੇ ਬਾਕੀ 5 ਸੀਟਾਂ ’ਤੇ ਵੀ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਜਲਦੀ ਹੋ ਜਾਵੇਗਾ। ਇਸ ਸਬੰਧੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਅਗਲੇ ਪੰਜ ਦਿਨਾਂ ਵਿਚ ਆਮ ਆਦਮੀ ਪਾਰਟੀ ਵਲੋਂ ਪੰਜਾਬ ਦੀਆਂ ਬਾਕੀ 5 ਸੀਟਾਂ ’ਤੇ ਵੀ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਜਾਵੇਗਾ। ਪਿਛਲੇ ਦਿਨੀਂ ਕਾਂਗਰਸ ਪਾਰਟੀ ਛੱਡ ਕੇ ‘ਆਪ’ ਵਿਚ ਸ਼ਾਮਲ ਹੋਏ ਡਾ. ਰਾਜ ਕੁਮਾਰ ਚੱਬੇਵਾਲ ਨੂੰ ਹੁਸ਼ਿਆਰਪੁਰ ਲੋਕ ਸਭਾ ਹਲਕੇ ਤੋਂ ਟਿਕਟ ਦਿੱਤੀ ਜਾਣੀ ਯਕੀਨੀ ਹੈ। ਧਿਆਨ ਰਹੇ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਹੀ ਅਜਿਹੀ ਸਿਆਸੀ ਪਾਰਟੀ ਹੈ, ਜਿਸ ਨੇ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ, ਜਦੋਂ ਕਿ ਹੋਰ ਕਿਸੇ ਵੀ ਸਿਆਸੀ ਪਾਰਟੀ ਨੇ ਸੂਬੇ ਵਿਚ ਅਜੇ ਤੱਕ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਹੈ।

Check Also

ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 12 ਅਪ੍ਰੈਲ ਨੂੰ ਹੋਵੇਗੀ

ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੀ ਮੌਜੂਦਾ ਕਾਰਜਕਾਰੀ …