Breaking News
Home / ਕੈਨੇਡਾ / Front / ਗੁੰਮਰਾਹਕੁੰਨ ਇਸ਼ਤਿਹਾਰ ਮਾਮਲੇ ’ਚ ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫ਼ੀ

ਗੁੰਮਰਾਹਕੁੰਨ ਇਸ਼ਤਿਹਾਰ ਮਾਮਲੇ ’ਚ ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫ਼ੀ

ਕੋਰਟ ਨੇ ਰਾਮਦੇਵ ਅਤੇ ਬਾਲਕ੍ਰਿਸ਼ਨ ਨੂੰ 2 ਅਪ੍ਰੈਲ ਨੂੰ ਕੀਤਾ ਹੈ ਤਲਬ


ਨਵੀਂ ਦਿੱਲੀ/ਬਿਊਰੋ ਨਿਊਜ਼ : ਪਤੰਜਲੀ ਆਯੁਰਵੇਦ ਨੇ ਦਵਾਈਆਂ ਸਬੰਧੀ ਦਿੱਤੇ ਜਾਂਦੇ ਗੁੰਮਰਾਹਕੁੰਨ ਇਸ਼ਤਿਹਾਰ ਮਾਮਲੇ ’ਚ ਸੁਪਰੀਮ ਕੋਰਟ ਤੋਂ ਬਿਨਾ ਸ਼ਰਤ ਮੁਆਫ਼ੀ ਮੰਗ ਲਈ ਹੈ। ਇਸ ਮੁਆਫੀਨਾਮੇ ’ਚ ਇਸ਼ਤਿਹਾਰਾਂ ਨੂੰ ਫਿਰ ਤੋਂ ਪ੍ਰਸਾਰਿਤ ਨਾ ਕਰਨ ਦਾ ਵਾਅਦਾ ਵੀ ਕੀਤਾ ਗਿਆ ਹੈ। ਪਤੰਜਲੀ ਆਯੁਰਵੇਦ ਅਤੇ ਉਸ ਦੇ ਐਮ ਡੀ ਬਾਲਕ੍ਰਿਸ਼ਨ ਦਾ ਕਹਿਣਾ ਹੈ ਕਿ ਕੰਪਨੀ ਦੇ ਇਸ਼ਤਿਹਾਰ ਵਿਭਾਗ ਨੂੰ ਸੁਪਰੀਮ ਕੋਰਟ ਦੇ ਹੁਕਮਾਂ ਦੀ ਜਾਣਕਾਰੀ ਨਹੀਂ ਸੀ। ਉਨ੍ਹਾਂ ਅੱਗੇ ਕਿਹਾ ਕਿ ਇਸ਼ਤਿਹਾਰ ਦੇਣ ਦਾ ਉਦੇਸ਼ ਫਿਰ ਦੇਸ਼ ਦੇ ਨਾਗਰਿਕਾਂ ਨੂੰ ਪਤੰਜਲੀ ਦੇ ਪ੍ਰੋਡਕਟਾਂ ਦੀ ਵਰਤੋਂ ਕਰਕੇ ਸਿਹਤਮੰਦ ਜੀਵਨ ਜਿਊਣ ਦੇ ਲਈ ਉਤਸ਼ਾਹਿਤ ਕਰਨਾ ਸੀ। ਜਦਕਿ ਕੋਰਟ ਨੇ ਇਸ ਮਾਮਲੇ ’ਚ ਰਾਮਦੇਵ ਅਤੇ ਬਾਲਕ੍ਰਿਸ਼ਨ ਨੂੰ 2 ਅਪੈ੍ਰਲ ਕੋਰਟ ਵਿਚ ਪੇਸ਼ ਹੋਣ ਲਈ ਹੁਕਮ ਜਾਰੀ ਕੀਤੇ ਹੋਏ ਹਨ। ਇਸ ਤੋਂ ਪਹਿਲਾਂ 27 ਫਰਵਰੀ ਨੂੰ ਹੋਈ ਸੁਣਵਾਈ ਦੌਰਾਨ ਕੋਰਟ ਨੇ ਪਤੰਜਲੀ ਆਯੁਰਵੇਦ ਦੇ ਦਵਾਈਆਂ ਸਬੰਧੀ ਗੁੰਮਰਾਹਕੁੰਨ ਇਸ਼ਤਿਹਾਰਾਂ ’ਤੇ ਰੋਕ ਲਗਾ ਦਿੱਤੀ ਸੀ। ਪ੍ਰੰਤੂ ਪਤੰਜਲੀ ਆਯੁਰਵੇਦ ਨੇ ਅਦਾਲਤ ਦੇ ਇਨ੍ਹਾਂ ਹੁਕਮਾਂ ਨੂੰ ਨਜ਼ਰਅੰਦਾਜ਼ ਕਰ ਦਿੱਤਾ ਸੀ। ਜਿਸ ਤੋਂ ਬਾਅਦ ਅਦਾਲਤ ਨੇ ਰਾਮਦੇਵ ਅਤੇ ਬਾਲਕ੍ਰਿਸ਼ਨ ਨੂੰ ਅਦਾਲਤ ਵਿਚ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਸਨ।

Check Also

ਸੁਨੀਲ ਜਾਖੜ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ’ਤੇ ਸਾਧਿਆ ਨਿਸ਼ਾਨਾ

ਕਿਹਾ : ਕੁਝ ਲੋਕਾਂ ਦਾ ਧੰਦਾ ਹੈ ਚੋਣਾਂ ਦੇ ਨਾਮ ’ਤੇ ਫੰਡ ਇਕੱਠਾ ਕਰਨਾ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸੀ ਆਗੂ ਰਾਜਾ ਵੜਿੰਗ ’ਤੇ ਸਿਆਸੀ ਨਿਸ਼ਾਨਾ ਸਾਧਿਆ ਹੈ। ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਲਈ ਭਾਜਪਾ ਉਮੀਦਵਾਰ ਜੀਵਨ ਗੁਪਤਾ ਹੱਕ ਵਿਚ ਚੋਣ ਪ੍ਰਚਾਰ ਕਰਨ ਪਹੁੰਚੇ ਜਾਖੜ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੀ ਆਲੋਚਨਾ ਕੀਤੀ ਹੈ। ਜਾਖੜ ਨੇ ਰਾਜਾ ਵੜਿੰਗ ’ਤੇ ਆਰੋਪ ਲਗਾਉਂਦਿਆਂ ਕਿਹਾ ਕਿ ਕੁਝ ਲੋਕਾਂ ਦਾ ਧੰਦਾ ਬਣ ਚੁੱਕਾ ਹੈ ਕਿ ਚੋਣਾਂ ਦੇ ਨਾਮ ’ਤੇ ਫੰਡ ਇਕੱਠਾ ਕੀਤਾ ਜਾਵੇ। ਜਾਖੜ ਨੇ ਕਿਹਾ ਕਿ ਇਹ ਨੇਤਾ ਸ਼ਰਾਬ ਅਤੇ ਨਸ਼ੇ ਵਾਲਿਆਂ ਕੋਲੋਂ ਵੀ ਚੰਦਾ ਲੈਂਦੇ ਹਨ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਅਤੇ ਹਰਿਆਣਾ ਦੇ ਚੀਫ ਜਸਟਿਸ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਪੱਤਰ ਲਿਖਾਂਗਾ ਕਿ ਚੀਫ ਜਸਟਿਸ ਸਣੇ ਦੇਸ਼ ਦੀ ਕਿਸੇ ਵੀ ਏਜੰਸੀ ਦੇ ਅਧਿਕਾਰੀਆਂ ਦੀ ਨਿਗਰਾਨੀ ਵਿਚ ਸਾਰੇ ਆਗੂਆਂ ਦੀ ਜਾਂਚ ਹੋਣੀ ਚਾਹੀਦੀ ਹੈ। ਜਾਖੜ ਨੇ ਸਵਾਲ ਚੁੱਕਿਆ ਕਿ ਜਿਹੜੇ ਆਗੂ ਛੋਟੀਆਂ ਜਿਹੀਆਂ ਦੁਕਾਨਾਂ ਚਲਾਉਂਦੇ ਸਨ, ਉਹ ਅੱਜ ਵੱਡੀਆਂ ਵੱਡੀਆਂ ਕੋਠੀਆਂ ਕਿਸ ਤਰ੍ਹਾਂ ਬਣਾ ਰਹੇ ਹਨ।